ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਚਾਰ ਖ਼ਿਲਾਫ਼ ਕੇਸ ਦਰਜ
07:45 AM May 21, 2025 IST
ਪੱਤਰ ਪ੍ਰੇਰਕ
Advertisement
ਮਾਛੀਵਾੜਾ, 20 ਮਈ
ਇਥੋਂ ਦੇ ਥਾਣਾ ਮੁਖੀ ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਪੁਲੀਸ ਪਾਰਟੀ ਨੇ ਪਿੰਡ ਰਤੀਪੁਰ ਤੋਂ ਤਿੰਨ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਸਿਵਲ ਹਸਪਤਾਲ ਡੋਪ ਟੈਸਟ ਕਰਵਾਇਆ ਤਾ ਰਿਪੋਰਟ ਪਾਜ਼ੇਟਿਵ ਆਈ। ਇਸ ਆਧਾਰ ’ਤੇ ਪੁਲੀਸ ਨੇ ਉਕਤ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਹਰਦੀਪ ਸਿੰਘ ਉਰਫ਼ ਗੁੱਲੂ, ਸੁਨੀਲ ਕੁਮਾਰ ਸੀਲਾ ਅਤੇ ਦਵਿੰਦਰ ਸਿੰਘ ਉਰਫ਼ ਰਿੰਕੂ ਵਾਸੀ ਮਾਛੀਵਾੜਾ ਵਜੋਂ ਹੋਈ ਹੈ। ਇਸੇ ਦੌਰਾਨ ਪੁਲੀਸ ਨੇ ਮੰਗਤ ਰਾਮ ਉਰਫ਼ ਜੋਨੀ ਵਾਸੀ ਮਾਛੀਵਾੜਾ ਨੂੰ ਵੀ ਕਾਬੂ ਕਰਕੇ ਟੈਸਟ ਕਰਵਾਇਆ ਤੇ ਉਸ ਦੀ ਰਿਪੋਰਟ ਵੀ ਪਾਜ਼ੇਟਿਵ ਆਈ। ਪੁਲੀਸ ਨੇ ਉਕਤ ਖ਼ਿਲਾਫ਼ ਵੀ ਕੇਸ ਦਰਜ ਕਰ ਲਿਆ ਹੈ।
Advertisement
Advertisement