ਡ੍ਰੀਮਲੈਂਡ ਸਕੂਲ ਦਾ ਨਤੀਜਾ ਸ਼ਾਨਦਾਰ
ਪੱਤਰ ਪ੍ਰੇਰਕ
ਕੋਟਕਪੂਰਾ, 7 ਅਪਰੈਲ
ਡ੍ਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦਾ ਅੱਠਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ ਕੁੱਲ 49 ਵਿਦਿਆਰਥੀਆਂ ਨੇ ਅੱਠਵੀਂ ਜਮਾਤ ਦੀ ਪ੍ਰੀਖ਼ਿਆ ਦਿੱਤੀ ਸੀ, ਜਿਸ ਵਿੱਚੋਂ ਰਵਨੀਸ਼ ਕੌਰ ਨੇ 583/600 ਅੰਕ ਪ੍ਰਾਪਤ ਕਰਕੇ ਸਕੂਲ ਦੀ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ, ਵਰਲੀਨ ਕੌਰ ਅਤੇ ਅਰਸ਼ਦੀਪ ਸਿੰਘ ਨੇ 582 ਅੰਕਾਂ ਦੂਜਾ ਸਥਾਨ, ਬੀਨੂੰ ਅਤੇ ਸੁਹਾਨੀ ਨੇ 578 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਇਸ ਤੋਂ ਇਲਾਵਾ ਸਕੂਲ ਦੇ 7 ਵਿਦਿਆਰਥੀਆਂ ਨੇ 95 ਫੀਸਦੀ ਤੋਂ ਵੱਧ ਅੰਕ, 22 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ, 10 ਵਿਦਿਆਰਥੀਆਂ ਨੇ 85 ਫੀਸਦੀ ਤੋਂ ਵੱਧ ਅੰਕ ਅਤੇ ਬਾਕੀ ਸਾਰੇ ਵਿਦਿਆਰਥੀ 80 ਫੀਸਦੀ ਤੋਂ ਵੱਧ ਅੰਕ ਪ੍ਰ੍ਰਾਪਤ ਕਰਕੇ ਫਸਟ ਡਵੀਜਨ ਵਿੱਚ ਅਠਵੀਂ ਪਾਸ ਕੀਤੀ ਹੈ। ਪ੍ਰਿੰਸੀਪਲ ਰਾਕੇਸ਼ ਸ਼ਰਮਾ ਅਤੇ ਨਵਪ੍ਰੀਤ ਸ਼ਰਮਾ ਨੇ ਵਿਦਿਆਰਥੀਆਂ ਅਤੇ ਸਕੂਲ ਸਟਾਫ ਨੂੰ ਵਧਾਈ ਦਿੱਤੀ। ਇਸ ਮੌਕੇ ਅਨੀਤਾ ਸਿਆਲ, ਰਾਜਵਿੰਦਰ ਕੌਰ, ਰਿਚਾ ਗਰਗ, ਸਰਬਜੀਤ ਕੌਰ, ਅਮਰਜੋਤੀ ਕੌਰ, ਸਵੀਟੀ, ਨਿਸ਼ਾ ਸਿੰਗਲਾ, ਜੋਤੀ ਕਟਾਰੀਆ, ਕੁਲਦੀਪ ਕੌਰ, ਪਰਮੀਤ ਕੌਰ, ਪੂਜਾ ਰਾਣੀ, ਅਮਨਦੀਪ ਕੌਰ ਮੌਜੂਦ ਸਨ।