ਡੱਲੇਵਾਲ ਦਾ ਮਰਨ-ਵਰਤ ਖੁੱਲ੍ਹਵਾਉਣ ਲਈ ਸੰਜੀਦਾ ਨਹੀਂ ਸਰਕਾਰ: ਬਡੂੰਗਰ
05:30 AM Dec 29, 2024 IST
ਖੇਤਰੀ ਪ੍ਰਤੀਨਿਧ
Advertisement
ਪਟਿਆਲਾ, 28 ਦਸੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪ੍ਰਤੀ ਸੰਵੇਦਨਾ ਪ੍ਰਗਟ ਕਰਦਿਆਂ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਲਗਾਤਾਰ ਸੰਘਰਸ਼ ਵਿਚ ਹਨ ਪਰ ਸਰਕਾਰਾਂ ਜਿਥੇ ਡੱਲੇਵਾਲ ਦਾ ਮਰਨ ਵਰਤ ਖੁੱਲ੍ਹਵਾਉਣ ਲਈ ਸੰਜੀਦਾ ਨਹੀਂ ਹਨ, ਉਥੇ ਹੀ ਕਿਸਾਨੀ ਮੰਗਾਂ ਨੂੰ ਵੀ ਲਗਾਤਾਰ ਅਣਦੇਖਿਆ ਕੀਤਾ ਜਾ ਰਿਹਾ ਹੈ। ਬਡੂੰਗਰ ਨੇ ਕਿਹਾ ਕਿ ਸਰਕਾਰਾਂ ਕਿਸਾਨੀ ਤੇ ਕਿਸਾਨਾਂ ਨੂੰ ਰੋਲਣਾ ਬੰਦ ਕਰਨ। ਬਡੂੰਗਰ ਨੇ ਕਿਹਾ ਕਿ ਡੱਲੇਵਾਲ ਦੀ ਹਾਲਾਤ ਦਿਨ-ਬ-ਦਿਨ ਵਿਗੜ ਰਹੀ ਹੈ ਜੇ ਕੋਈ ਅਣਹੋਣੀ ਹੁੰਦੀ ਹੈ ਤਾਂ ਉਸ ਲਈ ਸਿੱਧੇ ਤੌਰ ’ਤੇ ਕੇਂਦਰ ਅਤੇ ਪੰਜਾਬ ਸਰਕਾਰ ਜ਼ਿੰਮੇਵਾਰੀ ਹੋਵੇਗੀ। ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਡੱਲੇਵਾਲ ਦਾ ਮਰਨ ਵਰਤ ਖੁੱਲ੍ਹਣਵਾਉਣ ਲਈ ਸਰਕਾਰਾਂ ਨਾਲ ਕੋਈ ਗੱਲਬਾਤ ਵਾਲਾ ਰਾਹ ਅਪਣਾਉਣ ਤਾਂ ਕਿ ਜਾਨ ਬਚਾਈ ਜਾ ਸਕੇ।
Advertisement
Advertisement