ਢਾਈ ਕੁਇੰਟਲ ਭੁੱਕੀ ਤੇ ਕਾਰ ਸਣੇ ਦੋ ਕਾਬੂ
07:01 AM Apr 23, 2025 IST
ਪੱਤਰ ਪ੍ਰੇਰਕ
ਭਵਾਨੀਗੜ੍ਹ, 22 ਅਪਰੈਲ
ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੀ ਚਲਾਈ ਮੁਹਿੰਮ ਤਹਿਤ ਸੀਆਈਏ ਸਟਾਫ ਦੀ ਪੁਲੀਸ ਵੱਲੋਂ ਇਕ ਕਾਰ ਵਿੱਚੋਂ ਢਾਈ ਕੁਇੰਟਲ ਭੁੱਕੀ ਸਣੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੀਆਈਏ ਸਟਾਫ ਦੇ ਸਬ-ਇੰਸਪੈਕਟਰ ਜਗਸੀਰ ਸਿੰਘ ਜਦੋਂ ਆਪਣੀ ਪੁਲੀਸ ਪਾਰਟੀ ਸਮੇਤ ਭਵਾਨੀਗੜ੍ਹ ਤੋਂ ਫੱਗੂਵਾਲਾ ਕੈਂਚੀਆਂ ਨੂੰ ਸਲਿਪ ਰੋਡ ਰਾਹੀਂ ਸ਼ਹਿਰ ਨੂੰ ਜਾ ਰਹੇ ਸੀ ਤਾਂ ਉਨ੍ਹਾਂ ਰਸਤੇ ਵਿੱਚ ਇਕ ਸਵਿਫਟ ਕਾਰ ਨੂੰ ਸ਼ੱਕ ਦੇ ਅਧਾਰ ’ਤੇ ਰੋਕ ਕੇ ਤਲਾਸ਼ੀ ਲਈ। ਤਲਾਸ਼ੀ ਦੌਰਾਨ ਸਵਿਫਟ ਕਾਰ ਵਿੱਚੋਂ ਚਾਰ ਥੈਲਿਆਂ ਵਿੱਚ ਭਰੀ ਢਾਈ ਕੁਇੰਟਲ ਭੁੱਕੀ ਬਰਾਮਦ ਹੋਈ। ਮੁਲਜ਼ਮਾਂਦੀ ਦੀ ਪਛਾਣ ਪਰਮਜੀਤ ਸਿੰਘ ਅਤੇ ਗੁਰਵੀਰ ਸਿੰਘ ਵਾਸੀ ਠੁੱਲੀਵਾਲ ਜ਼ਿਲ੍ਹਾ ਬਰਨਾਲਾ ਵਜੋਂ ਹੋਈ ਹੈ। ਪੁਲੀਸ ਨੇ ਦੋਵਾਂ ਨੂੰ ਕਾਰ ਤੇ ਭੁੱਕੀ ਸਣੇ ਕਾਬੂ ਕਰਕੇ ਉਨ੍ਹਾਂ ਵਿਰੁੱਧ ਥਾਣਾ ਭਵਾਨੀਗੜ੍ਹ ਵਿੱਚ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement