ਢਾਹਾਂ ਕਲੇਰਾਂ ਹਸਪਤਾਲ ’ਚ ਨਰਸਿੰਗ ਦਿਵਸ ਮਨਾਇਆ
05:57 AM May 13, 2025 IST
ਬੰਗਾ: ਅੱਜ ਨਰਸਿੰਗ ਦਿਵਸ ਮੌਕੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿੱਚ ਸਮਾਮਗ ਕਰਵਾਇਆ ਗਿਆ। ਹਸਪਤਾਲ ਦੇ ਪ੍ਰਬੰਧਕੀ ਟਰੱਸਟ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਨਰਸਿੰਗ ਦੀ ਜਨਮਦਾਤਾ ਫਲੋਰੈਂਸ ਨਾਈਟਨਗੇਲ ਦੇ ਜਨਮ ਦਿਨ ਨੂੰ ਸਮਰਪਿਤ ਇਸ ਦਿਵਸ ਮੌਕੇ ਉਨ੍ਹਾਂ ਦੀ ਨਰਸਿੰਗ ਨੂੰ ਦੇਣ ਨੂੰ ਯਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਸਮੂਹ ਨਰਸਿੰਗ ਸਟਾਫ਼ ਨੂੰ ਇਸ ਮਿਸ਼ਨ ਦੇ ਪੂਰਨਿਆਂ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਉਕਤ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਜਸਦੀਪ ਸਿੰਘ ਸੈਣੀ, ਡਿਪਟੀ ਮੈਡੀਕਲ ਸੁਪਰਡੈਂਟ ਡਾ. ਬਲਵਿੰਦਰ ਸਿੰਘ, ਨਰਸਿੰਗ ਸੁਪਰਡੈਂਟ ਦਵਿੰਦਰ ਕੌਰ, ਡਿਪਟੀ ਨਰਸਿੰਗ ਸੁਪਰਡੈਂਟ ਸਰਬਜੀਤ ਕੌਰ ਨੇ ਵੀ ਨਰਸਿੰਗ ਦਿਵਸ ਮੌਕੇ ਇਸ ਕਾਰਜ ਨੂੰ ਸਮਾਜ ਦਾ ਮਾਣ ਦੱਸਿਆ। -ਪੱਤਰ ਪ੍ਰੇਰਕ
Advertisement
Advertisement
Advertisement