ਢਿੱਲੋਂ ਦੇ ਵਰਕਿੰਗ ਕਮੇਟੀ ਦੇ ਮੈਂਬਰ ਬਣਨ ’ਤੇ ਖ਼ੁਸ਼ੀ ਦਾ ਪ੍ਰਗਟਾਵਾ
04:32 AM Jul 05, 2025 IST
ਪੱਤਰ ਪ੍ਰੇਰਕ
Advertisement
ਸਮਰਾਲਾ, 4 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਜਾਰੀ ਵਰਕਿੰਗ ਕਮੇਟੀ ਦੀ ਸੂਚੀ ਵਿੱਚ ਵਿਧਾਨ ਸਭਾ ਹਲਕਾ ਸਮਰਾਲਾ ਤੋਂ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਨੂੰ ਵਰਕਿੰਗ ਕਮੇਟੀ ਵਿੱਚ ਸ਼ਾਮਲ ਕਰ ਕੇ ਮੈਂਬਰ ਨਿਯੁਕਤ ਕੀਤਾ ਗਿਆ ਹੈ ਜਿਸ ਨਾਲ ਹਲਕਾ ਸਮਰਾਲਾ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਨਿਯੁਕਤੀ ਸਬੰਧੀ ਪਰਮਜੀਤ ਸਿੰਘ ਢਿੱਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਬੰਧੀ ਸਭ ਤੋਂ ਪਹਿਲਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਨਾ ਬਣਦਾ ਹੈ। ਵਧਾਈਆਂ ਦੇਣ ਵਾਲਿਆਂ ਵਿੱਚ ਜਥੇਦਾਰ ਜਸਮੇਲ ਸਿੰਘ ਬੌਂਦਲੀ, ਹਰਜਤਿੰਦਰ ਸਿੰਘ ਬਾਜਵਾ ਪਵਾਤ, ਭੁਪਿੰਦਰ ਸਿੰਘ ਢਿੱਲੋਂ, ਡਾ. ਪਰਵਿੰਦਰ ਸਿੰਘ ਬੱਲੀ, ਅੰਮ੍ਰਿਤਪਾਲ ਸਿੰਘ ਗੁਰੋਂ, ਕੁਲਦੀਪ ਸਿੰਘ ਜਾਤੀਵਾਲ, ਅਮਰੀਕ ਸਿੰਘ ਹੇੜੀਆਂ, ਬਹਾਦਰ ਸਿੰਘ ਮਾਣਕੀ ਤੇ ਜਸਪਾਲ ਸਿੰਘ ਜੱਜ ਤੋਂ ਇਲਾਵਾ ਵੱਖ-ਵੱਖ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।
Advertisement
Advertisement