ਢੀਂਡਸਾ ਦੇ ਅੱਜ ਚੁਗੇ ਜਾਣਗੇ ਫੁੱਲ
ਸੰਗਰੂਰ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੇ ਫੁੱਲ ਚੁਗਣ ਅਤੇ ਅੰਗੀਠਾ ਸਾਂਭਣ ਦੀ ਰਸਮ ਪਹਿਲੀ ਜੂਨ ਨੂੰ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ ਵਿੱਚ ਹੋਵੇਗੀ। ਮਰਹੂਮ ਢੀਂਡਸਾ ਦਾ ਸਸਕਾਰ ਲੰਘੇ ਦਿਨ ਉਭਾਵਾਲ ਵਿੱਚ ਉਨ੍ਹਾਂ ਦੀ ਜੱਦੀ ਜ਼ਮੀਨ (ਨੇੜੇ ਨਵੀਂ ਇਮਾਰਤ ਕੇਂਦਰੀ ਵਿਦਿਆਲਿਆ) ਵਿੱਚ ਕੀਤਾ ਗਿਆ ਸੀ। ਸ੍ਰੀ ਢੀਂਡਸਾ ਦੇ ਪੁੱਤਰ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੇ ਮੀਡੀਆ ਇੰਚਾਰਜ ਗੁਰਮੀਤ ਸਿੰਘ ਜੌਹਲ ਨੇ ਦੱਸਿਆ ਕਿ ਮਰਹੂਮ ਸੁਖਦੇਵ ਸਿੰਘ ਢੀਂਡਸਾ ਦੇ ਫੁੱਲ ਚੁਗਣ ਅਤੇ ਅੰਗੀਠਾ ਸਾਂਭਣ ਦੀ ਰਸਮ ਪਰਿਵਾਰ ਵੱਲੋਂ ਭਲਕੇ ਪਹਿਲੀ ਜੂਨ ਨੂੰ ਪਿੰਡ ਉਭਾਵਾਲ ਵਿੱਚ ਕੀਤੀ ਜਾਵੇਗੀ। ਇਸ ਤੋਂ ਬਾਅਦ ਪਰਿਵਾਰ ਅਸਥੀਆਂ ਜਲ ਪ੍ਰਵਾਹ ਕਰਨ ਲਈ ਸਥਾਨਕ ਨਾਨਕਿਆਣਾ ਚੌਕ ਤੋਂ ਕੀਰਤਪੁਰ ਸਾਹਿਬ ਲਈ ਰਵਾਨਾ ਹੋਵੇਗਾ। ਜ਼ਿਕਰਯੋਗ ਹੈ ਕਿ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਫੋਰਟਿਸ ਹਸਪਤਾਲ ਮੁਹਾਲੀ ਵਿੱਚ ਜ਼ੇਰੇ ਇਲਾਜ ਸਨ, ਉਨ੍ਹਾਂ ਦਾ 28 ਮਈ ਨੂੰ ਦੇਹਾਂਤ ਹੋ ਗਿਆ ਸੀ। -ਨਿੱਜੀ ਪੱਤਰ ਪ੍ਰੇਰਕ