ਢੀਂਡਸਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
05:58 AM May 30, 2025 IST
ਚਮਕੌਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਰਨਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਟਕਸਾਲੀ ਅਕਾਲੀ ਆਗੂ ਮਰਹੂਮ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਵੱਡੀਆ ਸੇਵਾਵਾਂ ਦਿੱਤੀਆ। ਉਨ੍ਹਾਂ ਢੀਂਡਸਾ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। -ਨਿੱਜੀ ਪੱਤਰ ਪ੍ਰੇਰਕਸ੍ਰੀ ਅਨੰਦਪੁਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ ’ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਦਲਜੀਤ ਸਿੰਘ ਚੀਮਾ, ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਦਲਜੀਤ ਸਿੰਘ ਭਿੰਡਰ, ਜਥੇਦਾਰ ਗੁਰਿੰਦਰ ਸਿੰਘ ਗੋਗੀ, ਜਥੇਦਾਰ ਕੁਲਵੰਤ ਸਿੰਘ ਬਾਠ, ਸੀਨੀਅਰ ਭਾਜਪਾ ਆਗੂ ਜਤਿੰਦਰ ਸਿੰਘ ਅਠਵਾਲ, ਰੋਟਰੀ ਕਲੱਬ ਦੇ ਪ੍ਰਧਾਨ ਗੁਰਚਰਨ ਸਿੰਘ ਘੱਟੀਵਾਲ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਬਿੱਟੂ ਵਾਲੀਆ, ਮਨੁੱਖੀ ਅਧਿਕਾਰ ਸੰਗਠਨ ਤੇ ਪ੍ਰਧਾਨ ਸਰਬਜੀਤ ਸਿੰਘ ਰੇਨੂ ਅਤੇ ਹੋਰਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ। -ਪੱਤਰ ਪ੍ਰੇਰਕ
Advertisement
Advertisement
Advertisement