ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਖ਼ਤ ਕੇਸਗੜ੍ਹ ਸਾਹਿਬ ਵਿਖੇ ਸੰਗਤ ਦੀ ਆਮਦ ਘਟੀ

05:18 AM May 10, 2025 IST
featuredImage featuredImage
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਬਾਹਰ ਖੜ੍ਹੇ ਕੁਝ ਸ਼ਰਧਾਲੂ।

ਬੀਐੱਸ ਚਾਨਾ
ਸ੍ਰੀ ਅਨੰਦਪੁਰ ਸਾਹਿਬ, 9 ਮਈ
ਦੇਸ਼ ਅੰਦਰ ਬਣੇ ਜੰਗ ਵਰਗੇ ਹਾਲਾਤਾਂ ਤੋਂ ਬਾਅਦ ਖਾਲਸਾ ਪੰਥ ਦੀ ਜਨਮਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੰਗਤ ਦੀ ਆਮਦ ਬਿਲਕੁਲ ਹੀ ਘਟ ਗਈ ਹੈ। ਦੱਸਣਯੋਗ ਹੈ ਕਿ ਦੂਜੇ ਸ਼ਨੀਵਾਰ ਅਤੇ ਐਤਵਾਰ ਦੀ ਛੁੱਟੀ ਹੋਣ ’ਤੇ ਇਨ੍ਹਾਂ ਦਿਨਾਂ ਵਿੱਚ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚਦੇ ਸਨ ਤੇ ਸਰਾਵਾਂ ਵਿੱਚ ਹਮੇਸ਼ਾ ਸੰਗਤਾਂ ਦੀ ਚਹਿਲ ਪਹਿਲ ਰਹਿੰਦੀ ਸੀ ਪਰ ਮੌਜੂਦਾ ਹਾਲਾਤ ਦੌਰਾਨ ਹੁਣ ਸੰਗਤ ਦੀ ਆਮਦ ਘਟ ਗਈ ਹੈ।
ਇੱਥੇ ਹੀ ਬਸ ਨਹੀਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਾਲ ਨਾਲ ਵਿਰਾਸਤ ਏ ਖਾਲਸਾ ਅਤੇ ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਦੇ ਰਸਤੇ ਤੋਂ ਮਾਤਾ ਨੈਣਾ ਦੇਵੀ ਦੇ ਦਰਬਾਰ ਨੂੰ ਜਾਣ ਵਾਲੀ ਸੰਗਤ ਵੀ ਬਹੁਤ ਘੱਟ ਸੀ। ਕੋਲਾਂ ਵਾਲਾ ਟੋਬਾ ਸੜਕ ਤੇ ਵੀ ਸੁੰਨਸਾਨ ਹੀ ਨਜ਼ਰ ਆ ਰਹੀ ਸੀ। ਇਸ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੇ ਕਿਹਾ ਕਿ ਸੰਗਤ ਚਾਹੇ ਘੱਟ ਹੈ ਪਰ ਡਰਨ ਦੀ ਲੋੜ ਨਹੀਂ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾ ਦੀ ਸਹੂਲਤ ਲਈ ਹਰੇਕ ਤਰ੍ਹਾਂ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਨੇ ਸੰਗਤਾਂ ਬਿਨ੍ਹਾਂ ਡਰ ਤੋਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਤਣਾਅ ਵਾਲੀ ਸਥਿਤੀ ਨੂੰ ਦੇਖਦੇ ਹੋਏ ਸ਼੍ਰੋਮਣੀ ਕਮੇਟੀ ਵੱਲੋਂ ਰਿਹਾਇਸ਼ਾਂ, ਡਾਕਟਰੀ ਸਹੂਲਤਾਂ ਅਤੇ ਲੰਗਰ ਦੇ ਵੀ ਪ੍ਰਬੰਧ ਕੀਤੇ ਗਏ ਹਨ

Advertisement

Advertisement