ਤਤਕਾਲੀ ਥਾਣਾ ਮੁਖੀ ਬਰੀ
04:23 AM Dec 22, 2024 IST
ਪੱਤਰ ਪ੍ਰੇਰਕ
ਧਰਮਕੋਟ, 21 ਦਸੰਬਰ
ਇੱਥੋਂ ਦੇ ਤਤਕਾਲੀ ਥਾਣਾ ਮੁਖੀ ਗੁਰਵਿੰਦਰ ਸਿੰਘ ਭੁੱਲਰ ਨੂੰ ਮੋਗਾ ਦੇ ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਵੱਲੋਂ ਇੱਕ ਸਾਲ ਪਹਿਲਾਂ ਦਰਜ ਰਿਸ਼ਵਤ ਕੇਸ ਵਿੱਚੋਂ ਸਬੂਤਾਂ ਅਤੇ ਗਵਾਹਾਂ ਦੀ ਘਾਟ ਦੇ ਚੱਲਦਿਆਂ ਬਾਇੱਜ਼ਤ ਬਰੀ ਕਰ ਦਿੱਤਾ ਹੈ। ਪੁਲੀਸ ਅਧਿਕਾਰੀ ਗੁਰਵਿੰਦਰ ਸਿੰਘ ਭੁੱਲਰ ਦੇ ਵਕੀਲ ਐਡਵੋਕੇਟ ਗਗਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਇੱਕ ਸਾਲ ਪਹਿਲਾਂ 5 ਅਕਤੂਬਰ 2023 ਨੂੰ ਉਨ੍ਹਾਂ ਦੇ ਮੁਵੱਕਿਲ ਇੰਸਪੈਕਟਰ ਗੁਰਵਿੰਦਰ ਸਿੰਘ ਉੱਤੇ ਥਾਣਾ ਧਰਮਕੋਟ ਦੇ ਮੁਖੀ ਹੁੰਦਿਆਂ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਵੱਲੋਂ ਪੀ ਸੀ ਐਕਟ ਦੀਆਂ ਧਾਰਾਵਾਂ ਅਧੀਨ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ। ਇਹ ਮੁਕੱਦਮਾ ਸੁਖਵਿੰਦਰ ਸਿੰਘ ਵਾਸੀ ਨੂਰਪੁਰ ਹਕੀਮਾਂ ਦੇ ਬਿਆਨਾਂ ਉਪਰ ਦਰਜ ਹੋਇਆ ਸੀ।
Advertisement
Advertisement