ਤਨਖ਼ਾਹਾਂ ਤੋਂ ਵਾਂਝੀਆਂ ਆਸ਼ਾ ਵਰਕਰਾਂ ਵੱਲੋਂ ਨਾਅਰੇਬਾਜ਼ੀ
05:44 AM May 23, 2025 IST
ਗੁਰਦਾਸਪੁਰ: ਡੈਮੋਕ੍ਰੈਟਿਕ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ, ਗੁਰਦਾਸਪੁਰ ਵੱਲੋਂ ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਯੂਨੀਅਨ ਦੀ ਪ੍ਰਧਾਨ ਬਲਵਿੰਦਰ ਕੌਰ ਅਲੀ ਸ਼ੇਰ ਅਤੇ ਜਰਨਲ ਸਕੱਤਰ ਗੁਰਵਿੰਦਰ ਕੌਰ ਬਹਿਰਾਮਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਨੂੰ 2500 ਰੁਪਏ ਮਹੀਨਾ ਨਿਗੂਣੀਆਂ ਤਨਖ਼ਾਹਾਂ ਵੀ ਪਿਛਲੇ ਤਿੰਨ ਮਹੀਨਿਆਂ ਤੋਂ ਨਹੀਂ ਦਿੱਤੀਆਂ ਗਈਆਂ। ਉਹਨਾਂ ਦੋਸ਼ ਲਾਇਆ ਕਿ ਵਰਕਰਾਂ ਤੋਂ ਉਨ੍ਹਾਂ ਦੀ ਡਿਊਟੀ ਤੋਂ ਵਾਧੂ ਕੰਮ ਲਿਆ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਜਥੇਬੰਦੀ ਚੇਅਰਮੈਨ ਹੈਲਥ ਕਾਰਪੋਰੇਸ਼ਨ ਦੇ ਘਰ ਦਾ ਘਿਰਾਓ ਕਰੇਗੀ। ਇਸ ਮੌਕੇ ਗੁਰਵਿੰਦਰ ਕੌਰ ਸ਼ਾਹਪੁਰ ਕੋਟਲੀ, ਸਮਾ ਦੇਵੀ ਹਯਾਤ ਨਗਰ, ਕਾਂਤਾ ਦੇਵੀ ਭੁੱਲਰ, ਵੀਨਾ ਦੇਵੀ ਬਹਿਰਾਮਪੁਰ, ਨਿਰਮਲ ਕੁਮਾਰੀ, ਸਰਬਜੀਤ, ਸੁਖਵਿੰਦਰ, ਇਕਬਾਲ ਕੌਰ, ਮਨਜੀਤ ਕੌਰ, ਸਰਬਜੀਤ ਪਨਿਆੜ ਤੇ ਨਰੇਸ਼ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
Advertisement