ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਨਖਾਹ ਨਾ ਮਿਲਣ ਕਾਰਨ ਸਿਹਤ ਮੁਲਾਜ਼ਮ ਪ੍ਰੇਸ਼ਾਨ

04:12 AM Apr 29, 2025 IST
featuredImage featuredImage

ਚਰਨਜੀਤ ਸਿੰਘ ਢਿੱਲੋਂ
ਜਗਰਾਉਂ, 28 ਅਪਰੈਲ
ਪੰਜਾਬ ਸਰਕਾਰ ਦੇ ਬਹੁ-ਗਿਣਤੀ ਮੁਲਾਜ਼ਮਾਂ ਨੂੰ ਇਸ ਮਹੀਨੇ ਹਾਲੇ ਤੱਕ ਤਨਖਾਹਾਂ ਦਾ ਭੁਗਤਾਨ ਨਹੀਂ ਹੋਇਆ ਜਿਸ ਕਾਰਨ ਮੁਲਾਜ਼ਮਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਪਰਿਵਾਰਾਂ ਦਾ ਪਾਲਣ ਪੋਸ਼ਣ ਵੀ ਮੁਸ਼ਕਲ ਹੋ ਗਿਆ ਹੈ। ਇਸ ਸਬੰਧੀ ਪੰਜਾਬ ਨੈਸ਼ਨਲ ਹੈਲਥ ਮਿਸ਼ਨ ਐਂਪਲਾਈਜ਼ ਯੂਨੀਅਨ ਦੇ ਬਲਾਕ ਸਿੱਧਵਾਂ ਬੇਟ ਦੇ ਆਗੂ ਕੁਲਵਿੰਦਰ ਕੌਰ ਨੇ ਦੱਸਿਆ ਕਿ ਜਦੋਂ ਤੋਂ ਸੂਬੇ ਅੰਦਰ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਹੈ, ਉਦੋਂ ਤੋਂ ਹੀ ਪੰਜਾਬ ਦੇ ਹਰ ਵਰਗ ਸਮੇਤ ਆਮ ਆਦਮੀ ਵਰਗ ਦਾ ਬੁਰਾ ਹਾਲ ਹੋ ਗਿਆ ਹੈ। ਸੂਬੇ ਭਰ ਵਿੱਚ ਤੁੱਛ ਤਨਖਾਹਾਂ ’ਤੇ ਕੰਮ ਕਰਨ ਵਾਲੇ ਮੁਲਾਜ਼ਮ ਮਹੀਨੇ ਭਰ ਤੋਂ ਆਪਣੇ ਦਫਤਰਾਂ ਅਤੇ ਖਜ਼ਾਨਾ ਦਫਤਰਾਂ ਦੇ ਚੱਕਰ ਮਾਰ ਮਾਰ ਥੱਕ ਚੁੱਕੇ ਹਨ ਪਰ ਅਜੇ ਤੱਕ ਉਨ੍ਹਾਂ ਨੂੰ ਤਨਖਾਹਾਂ ਨਹੀਂ ਮਿਲੀਆਂ। ਉਨ੍ਹਾਂ ਦੱਸਿਆ ਕਿ ਵਿੱਤੀ ਵਰ੍ਹੇ ਦੀ ਸ਼ੁਰੂਆਤ ਹੋਣ ਕਾਰਨ ਮੁਲਾਜ਼ਮਾਂ ਦੇ ਇਸ ਮਹੀਨੇ ਘਰੇਲੂ ਖਰਚੇ ਬਹੁਤ ਜ਼ਿਆਦਾ ਹੁੰਦੇ ਹਨ, ਜਿਸ ਤਰ੍ਹਾਂ ਬੱਚਿਆਂ ਦੇ ਦਾਖਲੇ ਆਦਿ। ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿੱਚ ਇਕੱਤਰ ਹੋ ਕੇ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਦੇ ਪੁਤਲੇ ਫੂਕੇ। ਇਸ ਮੌਕੇ ਮੁਲਾਜ਼ਮ ਆਗੂ ਕੁਲਵਿੰਦਰ ਕੌਰ, ਜਸਪ੍ਰੀਤ ਕੌਰ, ਰੁਪਿੰਦਰ ਕੌਰ ਅਤੇ ਗੁਰਪ੍ਰੀਤ ਕੌਰ ਨੇ ਆਖਿਆ ਕਿ ਸਰਕਾਰ ਦੀ ਮੁਲਾਜ਼ਮਾਂ ਨਾਲ ਕਾਣੀ ਵੰਡ ਵਰ੍ਹਿਆਂ ਤੋਂ ਜਾਰੀ ਹੈ, ਸਰਕਾਰ ਨੇ ਨਾ ਤਾਂ ਵਾਅਦੇ ਮੁਤਾਬਿਕ ਤਨਖਾਹਾਂ ਵਿੱਚ ਵਾਧਾ ਕੀਤਾ, ਨਾ ਸਮੇਂ ਸਿਰ ਤਨਖਾਹਾਂ ਜਾਰੀ ਕੀਤੀਆਂ, ਕਮਾਊ ਛੁੱਟੀ ਦਾ ਕੋਈ ਵੀ ਲਾਭ ਨਹੀਂ ਦਿੱਤਾ ਜਾ ਰਿਹਾ ਅਤੇ ਨਾ ਹੀ ਹੈਲਥ ਇੰਸ਼ੋਰੈਂਸ ਨੂੰ ਅਮਲੀ ਰੂਪ ਵਿੱਚ ਲਾਗੂ ਕੀਤਾ ਗਿਆ। ਪਰਮਜੀਤ ਕੌਰ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਅਣਦੇਖੀ ਕਰਨੀ ਜਾਰੀ ਰੱਖੀ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।

Advertisement

Advertisement