ਤਰਨ ਤਾਰਨ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ ’ਚ 11 ਤੱਕ ਛੁੱਟੀਆਂ
05:43 AM May 08, 2025 IST
ਪੱਤਰ ਪ੍ਰੇਰਕ
ਤਰਨ ਤਾਰਨ, 7 ਮਈ
ਡਿਪਟੀ ਕਮਿਸ਼ਨਰ ਰਾਹੁਲ ਵਲੋਂ ਸੂਬੇ ਦੇ ਹਾਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਵਿੱਦਿਅਕ ਅਦਾਰਿਆਂ ਵਿੱਚ 8 ਤੋਂ 11 ਮਈ ਤੱਕ ਛੁੱਟੀ ਐਲਾਨ ਦਿੱਤੀ ਗਈ ਹੈ। ਉਨ੍ਹਾਂ ਸੋਸ਼ਲ ਮੀਡੀਆ ਜ਼ਰੀਏ ਫੈਲਾਈਆਂ ਜਾ ਰਹੀਆਂ ਅਫਵਾਹਾਂ ਅਤੇ ਦਿੱਤੀਆਂ ਜਾ ਰਹੀਆਂ ਗੈਰ-ਜ਼ਰੂਰੀ ਸਲਾਹਾਂ ਉੱਤੇ ਅਮਲ ਨਾ ਕਰਨ ਲਈ ਵੀ ਲੋਕਾਂ ਨੂੰ ਸੁਚੇਤ ਕੀਤਾ ਹੈ। ਉਨ੍ਹਾਂ ਕਿਹਾ ਕਿ 11 ਮਈ ਤੱਕ ਜ਼ਿਲ੍ਹੇ ਅੰਦਰ ਸਮੂਹ ਸਰਕਾਰੀ, ਏਡਿਡ, ਪ੍ਰਾਈਵੇਟ ਸਕੂਲਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸਟਾਫ ਆਮ ਵਾਂਗ ਹਾਜ਼ਰ ਰਹੇਗਾ। ਡੀਸੀ ਨੇ ਜ਼ਰੂਰੀ ਵਸਤਾਂ ਦਾ ਭੰਡਾਰ ਕਰਕੇ ਕਾਲਾਬਜ਼ਾਰੀ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੋ ਵੀ ਵਿਅਕਤੀ ਅਜਿਹਾ ਕਰਦਾ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
Advertisement
Advertisement