ਤਹਿਸੀਲ ਕੰਪਲੈਕਸ ’ਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
05:55 AM Jan 06, 2025 IST
ਸਮਾਣਾ: ਨਵੇਂ ਸਾਲ ਦੇ ਆਮਦ ਮੌਕੇ ਤਹਿਸੀਲ ਕੰਪਲੈਕਸ ਸਮਾਣਾ ਵਿੱਚ ਪਟਵਾਰੀ ਯੂਨੀਅਨ ਵਲੋਂ ਸੁਖਮਨੀ ਸਾਹਿਬ ਦੇ ਪਾਠ ਕਰਵਾ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਪਟਵਾਰੀ ਯੂਨੀਅਨ ਵਲੋਂ ਨਾਇਬ ਤਹਿਸੀਲਦਾਰ ਰਮਨ ਗੁਪਤਾ, ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੇ ਭਰਾ ਪ੍ਰਿਤਪਾਲ ਸਿੰਘ ਜੌੜਾਮਾਜਰਾ, ਨੰਬਰਦਾਰ ਬਲਵਿੰਦਰ ਸਿੰਘ ਟੋਡਰਪੁਰ ਤੇ ਨੰਬਰਦਾਰ ਹਰਮਿੰਦਰ ਸਿੰਘ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਲੰਗਰ ਵੀ ਲਗਾਇਆ। ਇਸ ਮੌਕੇ ਪਟਵਾਰੀ ਯੂਨੀਅਨ ਦੇ ਪ੍ਰਧਾਨ ਗੌਰਵ ਕੁਮਾਰ ਤੋਂ ਇਲਾਵਾ ਜਨਰਲ ਸਕੱਤਰ ਜਤਿੰਦਰਪਾਲ ਸਿੰਘ, ਖਜ਼ਾਨਚੀ ਸੁਖਬੀਰ ਸਿੰਘ, ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਬਲਬੀਰ ਕੁਮਾਰ, ਸਰਪ੍ਰਸਤ ਕਰਮਜੀਤ ਸਿੰਘ, ਸੁਖਵਿੰਦਰ ਸਿੰਘ, ਗੁਰਵਿੰਦਰ ਸਿੰਘ, ਰਾਮ ਕਿਸ਼ੋਰ, ਜਸਬੀਰ ਸਿੰਘ, ਦੀਪਕ ਕੁਮਾਰ, ਅੰਕੁਸ਼ ਕੁਮਾਰ ਤੇ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement