ਤਾਇਕਵਾਂਡੋ ’ਚ ਵਿਦਿਆਰਥੀਆਂ ਨੇ ਤਗ਼ਮੇ ਜਿੱਤੇ
05:04 AM May 02, 2025 IST
ਦੇਵੀਗੜ੍ਹ: ਅਪੋਲੋ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬੀਤੇ ਦਿਨੀਂ ਰਾਜਪੁਰਾ ਵਿੱਚ ਹੋਏ ਅੰਤਰ-ਸਕੂਲ ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 3 ਸੋਨੇ, 10 ਚਾਂਦੀ ਅਤੇ 8 ਕਾਂਸੀ ਦੇ ਤਗ਼ਮੇ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਇਹ ਜਿੱਤ ਸਕੂਲ ਦੇ ਕੋਚ ਮਨਦੀਪ ਕੌਰ ਦੀ ਅਗਵਾਈ ਹੇਠ ਅਤੇ ਬੱਚਿਆਂ ਦੀ ਸਖ਼ਤ ਮਿਹਨਤ ਕਰਕੇ ਸੰਭਵ ਹੋਈ ਹੈ। ਸਕੂਲ ਦੀ ਮੈਨੇਜਮੈਂਟ ਅਤੇ ਪ੍ਰਿੰਸੀਪਲ ਨੀਲਿਮਾ ਦੀਕਸ਼ਿਤ ਨੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਹੈ। -ਪੱਤਰ ਪ੍ਰੇਰਕ
Advertisement
Advertisement