ਤਾਲਮੇਲ ਕਮੇਟੀ ਦਾ ਕਮਿਸ਼ਨਰ ਦਫਤਰ ਅੱਗੇ ਧਰਨਾ ਜਾਰੀ
05:37 AM Jan 10, 2025 IST
ਜਲੰਧਰ: ਨਗਰ ਨਿਗਮ ਤਾਲਮੇਲ ਕਮੇਟੀ ਨੇ ਮੰਗਾਂ ਨੂੰ ਲੈ ਕੇ ਨਿਗਮ ਕਮਿਸ਼ਨਰ ਦਫਤਰ ਦੇ ਸਾਹਮਣੇ ਚੌਥੇ ਦਿਨ ਵੀ ਧਰਨਾ ਜਾਰੀ ਰੱਖਿਆ। ਜਥੇਬੰਦੀ ਦੇ ਪ੍ਰਧਾਨ ਪ੍ਰੇਮਪਾਲ ਡੁਮੇਲੀ, ਵਿਕਰਮ ਕਲਿਆਣ, ਪਵਨ ਅਗਨੀਹੋਤਰੀ, ਸੋਮਨਾਥ ਮਹਿਤਪੁਰੀ ਸਮੇਤ ਯੂਨੀਅਨ ਆਗੂਆਂ ਤੇ ਮੁਲਾਜ਼ਮਾਂ ਨੇ ਨਿਗਮ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ। ਜਥੇਬੰਦੀ ਦੀ ਮੰਗ ਹੈ ਕਿ ਸੀਨੀਆਰਤਾ ਦੇ ਆਧਾਰ ’ਤੇ ਦਰਜਾ 3 ਤੇ 4 ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਜਾਵੇ, ਮੁਲਾਜ਼ਮਾਂ ਦਾ ਰਿਕਾਰਡ ਕੰਪਿਊਟਰ ’ਚ ਦਰਜ ਕੀਤਾ ਜਾਵੇ ਅਤੇ ਕਰਮਚਾਰੀਆਂ ਨੂੰ ਕੈਸ਼ਲੈਸ ਮੈਡੀਕਲ ਕਲੇਮ ਦੇਣਾ ਆਦਿ ਸ਼ਾਮਲ ਹੈ। ਆਗੂਆਂ ਅਨਸਾਰ ਤਨਖਾਹ ਕਮਿਸ਼ਨ ਦੀ ਰਿਪੋਰਟ ਅਨੁਸਾਰ 2016 ਤੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਬਕਾਇਆ ਰਕਮ ਦਾ ਭੁਗਤਾਨ ਕੀਤਾ ਜਾਵੇ। ਉਕਤ ਆਗੂਆਂ ਅਨੁਸਾਰ ਮੁਲਾਜ਼ਮਾਂ ਦੀਆਂ ਹੋਰ ਵੀ ਮੰਗਾਂ ਚਿਰਾਂ ਤੋਂ ਚਲਦੀਆਂ ਆ ਰਹੀਆਂ ਹਨ, ਜਿਨ੍ਹਾਂ ਬਾਰੇ ਅਧਿਕਾਰੀ ਜਾਣੂ ਹਨ। -ਪੱਤਰ ਪ੍ਰੇਰਕ
Advertisement
Advertisement