ਤਿੰਨ ਨੌਜਵਾਨ ਪਿਸਤੌਲ ਸਣੇ ਕਾਬੂ
05:27 AM Jun 17, 2025 IST
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 16 ਜੂਨ
ਪੁਲੀਸ ਨੇ ਤਿੰਨ ਨੌਜਵਾਨਾਂ ਨੂੰ ਕਾਬੂ ਕਰ ਕੇ ਨਾਜਾਇਜ਼ ਪਿਸਤੌਲ ਅਤੇ ਕਾਰ ਬਰਾਮਦ ਕੀਤੀ ਹੈ। ਇਸ ਸਬੰਧੀ ਥਾਣਾ ਛੇਹਰਟਾ ਵਿੱਚ ਅਸਲਾ ਐਕਟ ਹੇਠ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਸ਼ਨਾਖਤ ਹਰਪ੍ਰੀਤ ਸਿੰਘ ਉਰਫ ਹੈਰੀ, ਦੀਪਕ ਸਿੰਘ ਉਰਫ ਦੀਪੂ ਅਤੇ ਅੰਸ਼ ਪ੍ਰੀਤ ਸਿੰਘ ਉਰਫ ਅੰਸ਼ ਤਿੰਨੋ ਵਾਸੀ ਮਕਬੂਲਪੁਰਾ ਵੱਜੋਂ ਹੋਈ ਹੈ ।ਪੁਲੀਸ ਨੇ ਇਨ੍ਹਾਂ ਦੇ ਕੋਲੋਂ ਇੱਕ ਪਿਸਤੌਲ, ਚਾਰ ਰੌਂਦ, ਮੈਗਜ਼ੀਨ ਅਤੇ ਕਾਰ ਬਰਾਮਦ ਕੀਤੀ ਹੈ। ਏਸੀਪੀ ਸ਼ਿਵਦਰਸ਼ਨ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਵੱਲੋਂ ਚੌਕ ਇੰਡੀਆ ਗੇਟ ’ਚ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ। ਜਦੋਂ ਮੁਖਬਰ ਦੀ ਸੂਚਨਾ ’ਤੇ ਕਾਰ ਦੀ ਤਲਾਸ਼ੀ ਲਈ ਤਾਂ ਕਾਰ ਦੇ ਵਿੱਚੋਂ ਪਿਸਤੌਲ, ਮੈਗਜ਼ੀਨ, ਚਾਰ ਰੌਂਦ ਬਰਾਮਦ ਹੋਏ ਹਨ। ਉਹਨਾਂ ਕਿਹਾ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ।
Advertisement
Advertisement