ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਿੰਨ ਮਹੀਨਿਆਂ ਵਿੱਚ ਓਪੀਡੀ ਸ਼ੁਰੂ ਕੀਤੀ ਜਾਵੇ: ਮਿੱਢਾ

04:39 AM May 05, 2025 IST
featuredImage featuredImage
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਐੱਸਡੀਐੱਮ ਸੁਰੇਸ਼ ਕੁਮਾਰ।-ਫੋਟੋ: ਬਾਂਸਲ

ਮਹਾਂਵੀਰ ਮਿੱਤਲ
ਜੀਂਦ, 4 ਮਈ
ਇੱਥੋਂ ਦੇ ਵਿਧਾਇਕ ਤੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਹਰਿਆਣਾ ਡਾ. ਕ੍ਰਿਸ਼ਨ ਮਿੱਢਾ ਨੇ ਅਧਿਕਾਰੀ ਨੂੰ ਹਦਾਇਤਾਂ ਕੀਤੀਆਂ ਹਨ ਕਿ ਹਰ ਹਾਲਤ ਵਿੱਚ ਅਗਲੇ ਤਿੰਨ ਮਹੀਨਿਆਂ ਵਿੱਚ ਜੀਂਦ ਦੇ ਪਿੰਡ ਹੈਬਤਪੁਰ ਵਿੱਚ ਬਣਾਏ ਜਾ ਰਹੇ ਮੈਡੀਕਲ ਕਾਲਜ ਵਿੱਚ ਓਪੀਡੀ ਸ਼ੁਰੂ ਕੀਤੀ ਜਾਵੇ। ਇਸ ਦੇ ਨਾਲ ਹੀ ਮੈਡੀਕਲ ਕਾਲਜ ਦੇ ਨਾਲ ਹੀ ਪੈਰਾ ਮੈਡੀਕਲ ਕਾਲਜ ਦੀ ਵੀ ਸ਼ੁਰੂਆਤ ਕੀਤੀ ਜਾਵੇ ਤਾਂ ਜੋ ਇਸ ਦੇ ਲਈ ਦਾਖਲਾ ਪ੍ਰੀਕਿਰਿਆ ਨੂੰ ਜਲਦੀ ਤੋਂ ਜਲਦੀ ਸ਼ੁਰੂ ਕੀਤਾ ਜਾ ਸਕੇ। ਉਨ੍ਹਾਂ ਸਪੱਸ਼ਟ ਰੂਪ ਨਾਲ ਕਿਹਾ ਕਿ ਜੇ ਸਮਾਂ ਸੀਮਾ ਵਿੱਚ ਓਪੀਡੀ ਸ਼ੁਰੂ ਨਹੀਂ ਹੁੰਦੀ ਤਾਂ ਸਬੰਧਤ ਅਧਿਕਾਰੀ ਜ਼ਿੰਮੇਵਾਰ ਹੋਣਗੇ। ਡਾ. ਮਿੱਢਾ ਨੇ ਚੰਡੀਗੜ੍ਹ ਸਥਿਤ ਆਪਣੇ ਦਫਤਰ ਵਿੱਚ ਏਸੀਐੱਸ ਸੁਧੀਰ ਰਾਜਪਾਲ, ਐੱਚਆਰਡੀਸੀ ਦੇ ਮੈਨੇਜਿੰਗ ਡਾਇਰੈਕਟਰ, ਜੀਂਦ ਮੈਡੀਕਲ ਕਾਲਜ ਦੇ ਕਾਰਜਕਾਰੀ ਡਾਇਰੈਕਟਰ ਰਾਜੀਵ ਮਹਿੰਦਰੂ ਅਤੇ ਹੋਰ ਅਧਿਕਾਰੀਆਂ ਦੀ ਬੈਠਕ ਲਈ। ਬੈਠਕ ਵਿੱਚ ਡਾ. ਕ੍ਰਿਸ਼ਨ ਮਿੱਢਾ ਨੇ ਸਪੱਸ਼ਟ ਕੀਤਾ ਕਿ ਸਾਲ 2026 ਵਿੱਚ ਐੱਮਬੀਬੀਐੱਸ ਜਮਾਤਾਂ ਨੂੰ ਲੈ ਕੇ ਵਿਭਾਗ ਹਰ ਸੰਭਵ ਯਤਨ ਕਰਕੇ ਇਸ ਦੀ ਸ਼ੁਰੂਆਤ ਕਰੇ। ਉੱਥੇ ਜੀਂਦ ਦੇ ਨਾਗਰਿਕ ਹਸਪਤਾਲ ਵਿੱਚ ਜੋ ਟਰਾਮਾ ਸੈਂਟਰ ਸਥਾਪਤ ਕਰਨ ਦੀ ਪ੍ਰੀਕਿਰਿਆ ਹੈ, ਉਸ ’ਤੇ ਵੀ ਵਿਭਾਗ ਤੇਜ਼ੀ ਨਾਲ ਕਾਰਵਾਈ ਅਮਲ ਵਿੱਚ ਲਿਆਵੇ। ਉਨ੍ਹਾਂ ਨੇ ਦੱਸਿਆ ਕਿ ਪਹਿਲਾਂ ਇਸ ਪ੍ਰਾਜੈਕਟ ਲਈ 565 ਕਰੋੜ ਰੁਪਏ ਦਾ ਬਜਟ ਸੀ ਪਰ ਹੁਣ ਇਸ ਨੂੰ ਵਧਾ ਕੇ 1085 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਲਜ ਲਈ ਪੈਸੇ ਦੀ ਕੋਈ ਘਾਟ ਨਹੀਂ ਆਵੇਗੀ, ਇਸ ਲਈ ਸਬੰਧਤ ਵਿਭਾਗ ਵੱਲੋਂ ਕਿਸੇ ਵੀ ਪ੍ਰਕਾਰ ਦੀ ਵਰਤੀ ਜਾਣ ਵਾਲੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Advertisement

Advertisement