ਤਿੰਨ ਮਹੀਨੇ ਵਿੱਚ ਹਲਕੇ ਨੂੰ ਨਸ਼ਾ ਮੁਕਤ ਕਰਾਂਗੇ: ਡਿੰਪੀ ਢਿੱਲੋਂ
05:22 AM Dec 13, 2024 IST
ਪੱਤਰ ਪ੍ਰੇਰਕ
ਗਿੱਦੜਬਾਹਾ, 12 ਦਸੰਬਰ
Advertisement
ਜਿੱਤ ਤੋਂ ਬਾਅਦ ਵੱਖ ਵੱਖ ਪਿੰਡਾਂ ਦਾ ਧੰਨਵਾਦੀ ਦੌਰਾ ਕਰ ਰਹੇ ਹਲਕਾ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਅੱਜ ਗੁਰੂਸਰ ਪੁੱਜੇ। ਉਨ੍ਹਾਂ ਕਿਹਾ ਕਿ ਜੋ ਵਾਅਦੇ ਕੀਤੇ ਹਨ ਉਹ ਹਰ ਹਾਲ ਵਿੱਚ ਪੂਰੇ ਕੀਤੇ ਜਾਣਗੇ। ਉੱਥੇ ਹੀ ਉਨ੍ਹਾਂ ਨੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਪਿੰਡ ਦੀ ਨਸ਼ਾ ਰੋਕੂ ਨਿਗਰਾਨ ਕਮੇਟੀ ਦੀ ਹੌਸਲਾ ਅਫਜ਼ਾਈ ਕੀਤੀ ਤੇ ਕਿਹਾ ਕਿ ਕਮੇਟੀ ਵੱਲੋਂ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਵੀ ਨਸ਼ੇ ਨੂੰ ਨੱਥ ਪਾਉਣ ਲਈ ਅੱਗੇ ਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਾ ਕੋਈ ਉਨ੍ਹਾਂ ਕੋਲ ਸਿਫਾਰਸ਼ ਲੈ ਕੇ ਨਾ ਆਵੇ। ਉਨ੍ਹਾਂ ਦਾਅਵਾ ਕੀਤਾ ਕਿ ਤਿੰਨ ਮਹੀਨਿਆਂ ਵਿੱਚ ਲੋਕਾਂ ਦੀ ਮਦਦ ਨਾਲ ਗਿੱਦੜਬਾਹਾ ਨੂੰ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ। ਇਸ ਮੌਕੇ ਹਰਦੀਪ ਸਿੰਘ ਭੰਗਾਲ, ਗੁਰਮੀਤ ਸਿੰਘ ਨੰਬਰਦਾਰ, ਹਰਵਿੰਦਰ ਸਿੰਘ, ਜਸਕਰਨ ਸਿੰਘ ਧਾਲੀਵਾਲ, ਸਰਪੰਚ ਤਰਸੇਮ ਸਿੰਘ, ਨੈਬ ਸਿੰਘ ਕਾਲਾ ਸਾਬਕਾ ਸਰਪੰਚ, ਵਰਿੰਦਰ ਸਿੰਘ ਤੇ ਅਮਨਦੀਪ ਸਿੰਘ ਆਦਿ ਮੌਜੂਦ ਸਨ।
Advertisement
Advertisement