ਤਿੰਨ ਮੁਲਜ਼ਮ ਨਸ਼ੀਲੇ ਪਦਾਰਥਾਂ ਸਣੇ ਕਾਬੂ
05:39 AM May 01, 2025 IST
ਨਿੱਜੀ ਪੱਤਰ ਪ੍ਰੇਰਕ
ਮਹਿਲ ਕਲਾਂ, 30 ਅਪਰੈਲ
ਥਾਣਾ ਮਹਿਲ ਕਲਾਂ ਅਤੇ ਠੁੱਲ੍ਹੀਵਾਲ ਦੀ ਪੁਲੀਸ ਵੱਲੋਂ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਮਹਿਲ ਕਲਾਂ ਦੇ ਐੱਸਐੱਚਓ ਜਗਜੀਤ ਸਿੰਘ ਨੇ ਦੱਸਿਆ ਕਿ ਪਿੰਡ ਖਿਆਲੀ ਲਿੰਕ ਸੜਕ ’ਤੇ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਹਰਦੀਪ ਸਿੰਘ ਰਾਮਪੁਰਾ ਫ਼ੂਲ ਅਤੇ ਅਵਤਾਰ ਸਿੰਘ ਨੂੰ 210 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਗਿਆ ਹੈ। ਠੁੱਲ੍ਹੀਵਾਲ ਦੇ ਏਐੱਸਆਈ ਹਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਪਿੰਡ ਅਮਲਾ ਸਿੰਘ ਵਾਲਾ ਨੇੜੇ ਡਰੇਨ ਦੇ ਪੁਲ ’ਤੇ ਪੈਦਲ ਆ ਰਹੇ ਇੱਕ ਵਿਅਕਤੀ ਸਨੀ ਵਾਸੀ ਬਰਨਾਲਾ ਨੂੰ 100 ਨਸ਼ੀਲੀਆਂ ਗੋਲੀਆਂ ਅਤੇ 1050 ਪਾਬੰਦੀਸ਼ੁਦਾ ਕੈਪਸੂਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਤਿੰਨੇ ਮੁਲਜ਼ਮਾਂ ਵਿਰੁੱਧ ਐਨਡੀਪੀਐਸ ਐਕਟ ਅਧੀਨ ਪਰਚਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
Advertisement
Advertisement