ਤਿੰਨ ਹੋਣਹਾਰ ਲੜਕੀਆਂ ਨੂੰ ਵਜ਼ੀਫਾ ਰਾਸ਼ੀ ਭੇਟ
ਪੱਤਰ ਪ੍ਰੇਰਕ
ਪਠਾਨਕੋਟ, 27 ਮਈ
ਵਿਦਿਆ ਐਜੂਕੇਸ਼ਨ ਸੁਸਾਇਟੀ ਵੱਲੋਂ ਪ੍ਰਧਾਨ ਵਿਜੇ ਪਾਸੀ ਦੀ ਅਗਵਾਈ ਵਿੱਚ ਤਿੰਨ ਹੋਣਹਾਰ ਲੜਕੀਆਂ ਨੂੰ 21 ਹਜ਼ਾਰ ਰੁਪਏ ਦੇ ਵਜ਼ੀਫਾ ਰਾਸ਼ੀ ਭੇਟ ਕੀਤੀ ਗਈ। ਇਸ ਮੌਕੇ ਡਾ. ਐੱਮਐੱਲ ਅਤਰੀ, ਜਗਦੀਸ਼ ਕੋਹਲੀ, ਕੁਲਦੀਪ ਆਦਿ ਹਾਜ਼ਰ ਸਨ।
ਵਿਜੇ ਪਾਸੀ ਨੇ ਕਿਹਾ ਕਿ ਵਿਦਿਆ ਐਜੂਕੇਸ਼ਨ ਸੁਸਾਇਟੀ, ਜੋ ਪਿਛਲੇ ਕਈ ਸਾਲਾਂ ਤੋਂ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਅਤੇ ਉਨ੍ਹਾਂ ਦੀ ਦੀ ਸਿੱਖਿਆ ਲਈ ਕੰਮ ਕਰ ਰਹੀ ਹੈ, ਨੇ ਵੱਡੀ ਗਿਣਤੀ ਵਿੱਚ ਲੜਕੀਆਂ ਦੀ ਸਿੱਖਿਆ ਦਾ ਖਰਚਾ ਚੁੱਕਿਆ ਹੈ ਅਤੇ ਉਨ੍ਹਾਂ ਨੂੰ ਸਿੱਖਿਅਤ ਤੇ ਆਤਮਨਿਰਭਰ ਬਣਾਇਆ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹ ਰਹੀਆਂ ਵਿਦਿਆਰਥਣਾਂ ਨੂੰ ਵਜ਼ੀਫ਼ੇ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਮਾਜ ਨੂੰ ਸਹੀ ਰਸਤਾ ਦਿਖਾਉਣ ਲਈ ਧੀਆਂ ਦਾ ਸਿੱਖਿਅਤ ਹੋਣਾ ਬਹੁਤ ਜ਼ਰੂਰੀ ਹੈ। ਇਸ ਕਰਕੇ ਵਿੱਦਿਆ ਐਜੂਕੇਸ਼ਨ ਸੁਸਾਇਟੀ ਧੀਆਂ ਨੂੰ ਸਿੱਖਿਆ ਪ੍ਰਦਾਨ ਕਰਨ ਲਈ ਹਮੇਸ਼ਾ ਤਿਆਰ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਸਭਨਾਂ ਨੂੰ ਇਸ ਨੇਕ ਕਾਰਜ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਜਦ ਕਿ ਡਾ. ਅਤਰੀ ਦਾ ਕਹਿਣਾ ਸੀ ਕਿ ਸੁਸਾਇਟੀ ਸਮਾਜ ਨੂੰ ਬਦਲਣ ਦਾ ਕੰਮ ਕਰ ਰਹੀ ਹੈ, ਕਿਉਂਕਿ ਸਿੱਖਿਆ ਦਾ ਦਾਨ ਸਭ ਤੋਂ ਵੱਡਾ ਦਾਨ ਹੈ।