ਤੀਜੇ ਦਿਨ ਆਈ ਪਹਿਲੀ ਨਾਮਜ਼ਦਗੀ
08:30 AM May 29, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 28 ਮਈ
ਪੰਜਾਬ ਵਿਧਾਨ ਸਭਾ ਦੀ ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਤੀਸਰੇ ਦਿਨ ਇੱਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵਿਧਾਨਸਭਾ ਹਲਕਾ ਪੱਛਮੀ ਸੀਟ ਲਈ ਅੱਜ ਇਕ ਆਜ਼ਾਦ ਉਮੀਦਵਾਰ ਇੰਜਨੀਅਰ ਬਲਦੇਵ ਰਾਜ ਕਤਨਾ (ਦੇਬੀ) ਵੱਲੋਂ ਨਾਮਜ਼ਦਗੀ ਦਾਖਲ ਕੀਤੀ ਗਈ ਹੈ। ਦੱਸ ਦਈਏ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 2 ਜੂਨ ਹੈ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਮਿਤੀ 5 ਜੂਨ, 2025 ਹੈ। 19 ਜੂਨ ਨੂੰ ਵੋਟਾਂ ਪੈਣਗੀਆਂ ਅਤੇ 23 ਜੂਨ, 2025 ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।
Advertisement
Advertisement
Advertisement