ਤੇਜਸਵੀ ਨੂੰ ਬਿਹਾਰ ਦਾ ਮੁੱਖ ਮੰਤਰੀ ਬਣਾਓ: ਲਾਲੂ
04:12 AM Jun 20, 2025 IST
ਪਟਨਾ: ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੇ ਅੱਜ ਪਾਰਟੀ ਵਰਕਰਾਂ ਨੂੰ ਇਹ ਯਕੀਨੀ ਬਣਾਉਣ ਵਾਲੇ ਪਾਸੇ ਕੰਮ ਕਰਨ ਦੀ ਜ਼ੋਰਦਾਰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਤੇਜਸਵੀ ਯਾਦਵ ਆਗਾਮੀ ਬਿਹਾਰ ਵਿਧਾਨ ਸਭਾ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਬਣਨ। ਉਹ ਪਾਰਟੀ ਦੀ ਸੂਬਾ ਕੌਂਸਲ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਮੰਗਨੀ ਲਾਲ ਮੰਡਲ ਨੂੰ ਸਰਬਸੰਮਤੀ ਨਾਲ ਆਰਜੇਡੀ ਦੀ ਬਿਹਾਰ ਇਕਾਈ ਦਾ ਪ੍ਰਧਾਨ ਚੁਣੇ ਜਾਣ ਦਾ ਰਸਮੀ ਐਲਾਨ ਕੀਤਾ ਗਿਆ। ਲਾਲੂ ਨੇ ਕਿਹਾ ਕਿ ਚੋਣਾਂ ਵਿੱਚ ਨਿਤੀਸ਼ ਕੁਮਾਰ ਤੇ ਆਰਐੱਸਐੱਸ ਨੂੰ ਸੱਤਾ ਤੋਂ ਬਾਹਰ ਕਰ ਕੇ ਤੇਜਸਵੀ ਯਾਦਵ ਨੂੰ ਮੁੱਖ ਮੰਤਰੀ ਬਣਾਉਣਾ ਚਾਹੀਦਾ ਹੈ। -ਪੀਟੀਆਈ
Advertisement
Advertisement