ਤੇਜ਼ ਰਫ਼ਤਾਰ ਟਰੱਕ ਦੀ ਟੱਕਰ ਨਾਲ ਔਰਤ ਹਲਾਕ
07:25 AM Apr 07, 2025 IST
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 6 ਅਪਰੈਲ
ਚੰਡੀਗੜ੍ਹ ਰੋਡ ਸਥਿਤ ਵਰਧਮਾਨ ਚੌਂਕ ਵਿੱਖੇ ਇੱਕ ਬੇਕਾਬੂ ਤੇਜ਼ ਰਫਤਾਰ ਟਰੱਕ ਦੀ ਟੱਕਰ ਨਾਲ ਇੱਕ ਔਰਤ ਦੀ ਮੌਤ ਹੋ ਗਈ ਹੈ। ਘਟਨਾ ਤੋਂ ਬਾਅਦ ਭੱਜਣ ਲੱਗੇ ਟਰੱਕ ਡਰਾਈਵਰ ਨੂੰ ਲੋਕਾਂ ਨੇ ਕਾਬੂ ਕਰਕੇ ਪੁਲੀਸ ਹਵਾਲੇ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਵਰਧਮਾਨ ਚੌਕ ’ਤੇ ਲਾਈਟਾਂ ਵਾਲੇ ਚੌਕ ਵਿੱਚ ਲਾਲ ਲਾਈਟ ਹੋਣ ਕਰਕੇ ਕਈ ਵਾਹਨ ਖੜ੍ਹੇ ਸਨ। ਚੰਡੀਗੜ੍ਹ ਰੋਡ ਤੋਂ ਇੱਕ ਤੇਜ਼ ਰਫ਼ਤਾਰ ਟਰੱਕ ਚਾਲਕ ਨੇ ਖੜ੍ਹੇ ਵਾਹਨਾਂ ’ਤੇ ਟਰੰਕ ਚੜ੍ਹਾ ਦਿੱਤਾ ਜਿਸ ਵਿੱਚ ਇੱਕ ਔਰਤ ਦੀ ਮੌਤ ਹੋ ਗਈ। ਇੱਕ ਮੋਟਰਸਾਈਕਲ ਸਵਾਰ ਇਸ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਵੀ ਹੋਇਆ ਹੈ ਤੇ ਹੋਰ ਕਈ ਵਾਹਨ ਵੀ ਨੁਕਸਾਨੇ ਗਏ ਹਨ।
Advertisement
Advertisement