ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਥਰੂਰ ਨੇ ਆਲੋਚਕਾਂ ਨੂੰ ਦਿੱਤਾ ਮੋੜਵਾਂ ਜਵਾਬ

05:44 AM May 30, 2025 IST
featuredImage featuredImage
ਪਨਾਮਾ ਸਿਟੀ/ਨਵੀਂ ਦਿੱਲੀ, 29 ਮਈ
Advertisement

ਸਰਜੀਕਲ ਸਟਰਾਈਕ ਸਬੰਧੀ ਟਿੱਪਣੀ ਨੂੰ ਲੈ ਕੇ ਕਾਂਗਰਸ ਆਗੂਆਂ ਦੇ ਨਿਸ਼ਾਨੇ ’ਤੇ ਆਏ ਪਾਰਟੀ ਆਗੂ ਸ਼ਸ਼ੀ ਥਰੂਰ ਨੇ ਵੀਰਵਾਰ ਨੂੰ ਕਿਹਾ ਕਿ ਜਿਹੜੇ ‘ਕੱਟੜਪੰਥੀ’ ਕੰਟਰੋਲ ਰੇਖਾ ਦੇ ਪਾਰ ਭਾਰਤੀ ਸੂਰਬੀਰਤਾ ਬਾਰੇ ਉਨ੍ਹਾਂ ਦੀ ਸਮਝ ’ਤੇ ਸਵਾਲ ਚੁੱਕ ਰਹੇ ਹਨ, ਉਨ੍ਹਾਂ ਨੂੰ ਸਮਝਣਾ ਚਾਹੀਦਾ ਹੈ ਕਿ ਉਹ ਸਪੱਸ਼ਟ ਤੌਰ ’ਤੇ ਸਿਰਫ਼ ਅਤਿਵਾਦੀ ਹਮਲਿਆਂ ਦੇ ਜਵਾਬ ’ਚ ਕੀਤੀਆਂ ਗਈਆਂ ਕਾਰਵਾਈਆਂ ਦੀ ਗੱਲ ਕਰ ਰਹੇ ਸਨ ਨਾ ਕਿ ਪਹਿਲਾਂ ਹੋਈਆਂ ਜੰਗਾਂ ਬਾਰੇ ਕੁਝ ਆਖ ਰਹੇ ਸਨ। ਥਰੂਰ ਨੇ ਇਹ ਵੀ ਕਿਹਾ ਕਿ ਆਲੋਚਕਾਂ ਅਤੇ ਟਰੌਲਜ਼ ਦਾ ਉਨ੍ਹਾਂ ਦੇ ਵਿਚਾਰਾਂ ਅਤੇ ਸ਼ਬਦਾਂ ਨੂੰ ਆਪਣੀ ਮਰਜ਼ੀ ਮੁਤਾਬਕ ਤੋੜ-ਮਰੋੜ ਕੇ ਪੇਸ਼ ਕਰਨ ਲਈ ਸਵਾਗਤ ਹੈ ਅਤੇ ਉਨ੍ਹਾਂ ਕੋਲ ਅਸਲੀਅਤ ’ਚ ਕਰਨ ਲਈ ਹੋਰ ਕਈ ਬਿਹਤਰ ਕੰਮ ਹਨ। ਸਰਬ-ਪਾਰਟੀ ਵਫ਼ਦ ਦੀ ਅਗਵਾਈ ਕਰ ਰਹੇ ਕਾਂਗਰਸ ਆਗੂ ਸ਼ਸ਼ੀ ਥਰੂਰ ਨੇ ਕਥਿਤ ਤੌਰ ’ਤੇ ਕਿਹਾ ਸੀ ਕਿ ਭਾਰਤ ਨੇ ਪਹਿਲੀ ਵਾਰ ਦਹਿਸ਼ਤੀ ਟਿਕਾਣਿਆਂ ’ਤੇ ਸਰਜੀਕਲ ਸਟਰਾਈਕ ਕਰਨ ਲਈ ਭਾਰਤ ਅਤੇ ਪਾਕਿਸਤਾਨ ਵਿਚਾਲੇ ਕੰਟਰੋਲ ਰੇਖਾ ਦੀ ਉਲੰਘਣਾ ਕੀਤੀ ਸੀ ਅਤੇ ਇੰਜ ਪਹਿਲਾਂ ਕਦੇ ਨਹੀਂ ਹੋਇਆ ਸੀ। ਕਾਂਗਰਸ ਨੇ ਇਸ ਟਿੱਪਣੀ ਨੂੰ ਲੈ ਕੇ ਉਨ੍ਹਾਂ ’ਤੇ ਨਿਸ਼ਾਨਾ ਸੇਧਿਆ ਅਤੇ ਪਾਰਟੀ ਸਹਿਯੋਗੀ ਉਦਿਤ ਰਾਜ ਨੇ ਕਿਹਾ ਕਿ ਥਰੂਰ ਨੂੰ ‘ਭਾਜਪਾ ਦਾ ਸੁਪਰ ਤਰਜਮਾਨ’ ਬਣਾ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਨੇ ਜੋ ਕੁਝ ਆਖਿਆ ਉਹ ਝੂਠ ਹੈ ਅਤੇ ਕਾਂਗਰਸ ਨੂੰ ਢਾਹ ਲਗਾਉਣ ਦੀ ਸਾਜ਼ਿਸ਼ ਹੈ। ਇਸੇ ਤਰ੍ਹਾਂ ਕਾਂਗਰਸ ਦੇ ਮੀਡੀਆ ਅਤੇ ਪ੍ਰਚਾਰ ਵਿਭਾਗ ਦੇ ਮੁਖੀ ਪਵਨ ਖੇੜਾ ਨੇ ਥਰੂਰ ਦੀ ਕਿਤਾਬ ‘ਦਿ ਪੈਰਾਡੌਕਸੀਕਲ ਪ੍ਰਾਈਮ ਮਿਨਿਸਟਰ’ ਦਾ ਸਕਰੀਨ ਸ਼ਾਟ ਸਾਂਝਾ ਕੀਤਾ ਜਿਸ ’ਚ ਉਨ੍ਹਾਂ 2016 ਦੀ ਸਰਜੀਕਲ ਸਟਰਾਈਕ ਦਾ ਕਥਿਤ ਤੌਰ ’ਤੇ ਸਿਆਸੀ ਲਾਭ ਲੈਣ ਵਾਸਤੇ ਮੋਦੀ ਸਰਕਾਰ ਦੀ ਆਲੋਚਨਾ ਕੀਤੀ ਸੀ। ਉਨ੍ਹਾਂ 1965 ਅਤੇ 1971 ਦੀ ਜੰਗ ਦਾ ਵੀ ਜ਼ਿਕਰ ਕੀਤਾ ਹੈ। -ਪੀਟੀਆਈ

 

Advertisement

 

Advertisement