ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਥਲ ਸੈਨਾ ਮੁਖੀ ਜਨਰਲ ਦਿਵੇਦੀ ਹਰਿਮੰਦਰ ਸਾਹਿਬ ਨਤਮਸਤਕ

06:20 AM Apr 13, 2025 IST
ਭਾਰਤੀ ਫ਼ੌਜ ਦੇ ਮੁਖੀ ਜਨਰਲ ਉਪੇਂਦਰ ਦਿਵੇਦੀ ਦਾ ਸਨਮਾਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 12 ਅਪਰੈਲ
ਥਲ ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ ਇੱਥੇ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਸੁਨੀਤਾ ਦਿਵੇਦੀ, ਪਰਿਵਾਰਕ ਮੈਂਬਰ ਅਤੇ ਮੇਜਰ ਜਨਰਲ ਕਾਰਤਿਕ ਸੀ. ਸ਼ਦਰੀ ਮੌਜੂਦ ਸਨ। ਜਨਰਲ ਦਿਵੇਦੀ ਨੂੰ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਸੂਚਨਾ ਅਧਿਕਾਰੀ ਰਣਧੀਰ ਸਿੰਘ ਨੇ ਸੱਚਖੰਡ ਹਰਿਮੰਦਰ ਸਾਹਿਬ ਦੀ ਮਰਿਆਦਾ, ਸਿੱਖ ਪਰੰਪਰਾਵਾਂ ਅਤੇ ਇੱਥੇ ਸਥਿਤ ਅਸਥਾਨਾਂ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕੁਝ ਸਮੇਂ ਲਈ ਕੀਰਤਨ ਸਰਵਣ ਕੀਤਾ ਅਤੇ ਅਕਾਲ ਤਖ਼ਤ ਵਿਖੇ ਜਾ ਕੇ ਵੀ ਮੱਥਾ ਟੇਕਿਆ। ਇਸ ਦੌਰਾਨ ਜਨਰਲ ਮੁਖੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਅਤੇ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਸੱਚਖੰਡ ਹਰਿਮੰਦਰ ਸਾਹਿਬ ਦਾ ਮਾਡਲ, ਲੋਈ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਜਨਰਲ ਉਪੇਂਦਰ ਦਿਵੇਦੀ ਨੇ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਆਪਣੀਆਂ ਭਾਵਨਾਵਾਂ ਨੂੰ ਯਾਤਰੂ ਕਿਤਾਬ ਵਿੱਚ ਦਰਜ ਕਰਦਿਆਂ ਲਿਖਿਆ ਕਿ ਸੱਚਖੰਡ ਹਰਿਮੰਦਰ ਸਾਹਿਬ ਸਦੀਵੀ ਵਿਸ਼ਵਾਸ ਅਤੇ ਵਿਲੱਖਣ ਸ਼ਾਂਤੀ ਦਾ ਪ੍ਰਤੀਕ ਹੈ ਅਤੇ ਇੱਥੋਂ ਦੀ ਨਿਰਸਵਾਰਥ ਸੇਵਾ ਸਾਰਿਆਂ ਲਈ ਪ੍ਰੇਰਣਾਦਾਇਕ ਹੈ। ਸੂਚਨਾ ਕੇਂਦਰ ਵਿੱਚ ਉਨ੍ਹਾਂ ਦੇ ਸਨਮਾਨ ਮੌਕੇ ਪੁਲੀਸ ਅਧਿਕਾਰੀ ਹਰਪਾਲ ਸਿੰਘ ਰੰਧਾਵਾ, ਸੂਚਨਾ ਅਧਿਕਾਰੀ ਜਤਿੰਦਰਪਾਲ ਸਿੰਘ, ਸਤਨਾਮ ਸਿੰਘ ਅਤੇ ਹੋਰ ਮੋਹਤਬਰ ਮੌਜੂਦ ਸਨ।

Advertisement

Advertisement