ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਥਾਣੇ ਦਾ ਘਿਰਾਓ: ਬਠਿੰਡਾ ਜੇਲ੍ਹ ’ਚੋਂ ਕਿਸਾਨ ਆਗੂ ਰਿਹਾਅ

05:13 AM May 10, 2025 IST
featuredImage featuredImage
ਭਗਤਾ ਭਾਈ ’ਚ ਕਿਸਾਨਾਂ ਦਾ ਸਨਮਾਨ ਕਰਦੇ ਹੋਏ ਜਥੇਬੰਦੀ ਦੇ ਆਗੂ।

ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 9 ਮਈ
ਕੇਂਦਰੀ ਜੇਲ੍ਹ ਬਠਿੰਡਾ ਤੋਂ ਰਿਹਾਅ ਹੋ ਕੇ ਆਏ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਪੰਜ ਆਗੂਆਂ ਦਾ ਪਿੰਡ ਕੋਠਾ ਗੁਰੂ ਵਿੱਚ ਪਹੁੰਚਣ 'ਤੇ ਜਥੇਬੰਦੀ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਬੀਕੇਯੂ (ਕ੍ਰਾਂਤੀਕਾਰੀ) ਵੱਲੋਂ ਸ਼ੰਭੂ ਥਾਣੇ ਦੇ ਦਿੱਤੇ ਘਿਰਾਓ ਦੇ ਪ੍ਰੋਗਰਾਮ ਵਿਚ ਜਾਂਦੇ ਕਿਸਾਨ ਆਗੂਆਂ ਹਰਬੰਸ ਸਿੰਘ ਕੋਠਾ ਗੁਰੂ, ਤੇਜਾ ਸਿੰਘ ਗੋਂਦਾਰਾ, ਇਕਬਾਲ ਸਿੰਘ ਭਗਤਾ, ਪਰਮਜੀਤ ਸਿੰਘ ਤੇ ਹਰਬੰਸ ਸਿੰਘ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਕੇ ਬਠਿੰਡਾ ਜੇਲ੍ਹ ਭੇਜ ਦਿੱਤਾ ਸੀ। ਇਸ ਮੌਕੇ ਕਿਸਾਨ ਆਗੂਆਂ ਕਰਮਜੀਤ ਜੇਈ ਭਗਤਾ, ਗੋਰਾ ਹਾਕਮ ਸਿੰਘ ਵਾਲਾ, ਕਾਕਾ ਸਿੰਘ ਬਾਠ, ਬੂਟਾ ਸਿੰਘ ਬਾਜਵਾ ਤੇ ਚੰਦ ਸਿੰਘ ਕੋਠਾ ਗੁਰੂ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਦੀ ਸਰਕਾਰ ਨੇ ਗੰਢਤੁੱਪ ਕਰਕੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਜੋ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਤੇ ਸ਼ੰਭੂ ਬਾਰਡਰ ’ਤੇ ਮੋਰਚਾ ਚੱਲ ਰਿਹਾ ਸੀ ਉਸ ਮੋਰਚੇ ਦੇ ਆਗੂਆਂ ਨੂੰ ਕੇਂਦਰ ਸਰਕਾਰ ਨੇ ਇੱਕ ਸਾਜ਼ਿਸ਼ ਤਹਿਤ ਮੀਟਿੰਗ ਰੱਖੀ ਤੇ ਕੇਂਦਰ ਅਤੇ ਪੰਜਾਬ ਸਰਕਾਰ ਦੀ ਮਿਲੀਭੁਗਤ ਨਾਲ ਮੀਟਿੰਗ ਖ਼ਤਮ ਹੋਣ 'ਤੇ ਦੋਵੇਂ ਮੋਰਚੇ ਦੇ ਆਗੂਆਂ ਨੂੰ ਗ੍ਰਿਫਤਾਰ ਕਰਨ ਉਪਰੰਤ ਵੱਡੀ ਗਿਣਤੀ ਵਿਚ ਪੁਲੀਸ ਲਗਾ ਕੇ ਖਨੌਰੀ ਤੇ ਸ਼ੰਭੂ ਬਾਰਡਰ 'ਤੇ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ 'ਤੇ ਤਸ਼ੱਦਦ ਕਰਕੇ ਮੋਰਚੇ ਖਦੇੜ ਦਿੱਤੇ। ਆਗੂਆਂ ਨੇ ਕਿਹਾ ਕਿ ਹੁਣ ਕਿਸਾਨ ਅੱਗੇ ਨਾਲੋਂ ਤਕੜੇ ਹੋ ਕੇ ਸੰਘਰਸ਼ ਕਰਨਗੇ। ਇਸ ਮੌਕੇ ਰਿਹਾਅ ਹੋ ਕੇ ਆਏ ਆਗੂਆਂ ਦਾ ਸਨਮਾਨ ਵੀ ਕੀਤਾ ਗਿਆ।

Advertisement

Advertisement
Advertisement