ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਥੈਲੇਸੀਮੀਆ ਬਾਰੇ ਜਾਗਰੂਕ ਕੀਤਾ

05:45 AM May 09, 2025 IST
featuredImage featuredImage

ਪੱਤਰ ਪ੍ਰੇਰਕ

Advertisement

ਹੁਸ਼ਿਆਰਪੁਰ, 8 ਮਈ
ਸੀ.ਐੱਚ.ਸੀ. ਹਾਰਟਾ ਬਡਲਾ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਪ੍ਰੀਤ ਸਿੰਘ ਬੈਂਸ ਦੀ ਅਗਵਾਈ ਹੇਠ ਵਿਸ਼ਵ ਥੈਲੇਸੀਮੀਆ ਦਿਵਸ ਮਨਾਇਆ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ. ਮਨਪ੍ਰੀਤ ਸਿੰਘ ਬੈਂਸ ਨੇ ਕਿਹਾ ਕਿ ਇਹ ਦਿਵਸ ਮਨਾਉਣ ਦਾ ਮਕਸਦ ਲੋਕਾਂ ਨੂੰ ਥੈਲੇਸੀਮੀਆ ਦੀ ਬਿਮਾਰੀ ਬਾਰੇ ਜਾਗਰੂਕ ਕਰਨਾ ਹੈ। ਉਨਾਂ ਕਿਹਾ ਕਿ ਥੈਲੇਸੀਮੀਆ ਸਬੰਧੀ ਲੋਕਾਂ ਵਿੱਚ ਜਾਗਰੂਕਤਾ ਬਹੁਤ ਘੱਟ ਹੈ ਜਿਸ ਕਾਰਨ ਲੋਕ ਇਸ ਬਿਮਾਰੀ ਦੇ ਸ਼ਿਕਾਰ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਇਸ ਬਿਮਾਰੀ ਤੋਂ ਨਵਜਨਮੇ ਬੱਚੇ ਨੂੰ ਬਚਾਇਆ ਜਾ ਸਕੇ।
ਡਾ. ਬੈਂਸ ਨੇ ਦੱਸਿਆ ਕਿ ਥੈਲੇਸੀਮੀਆ ਅਜਿਹੀ ਬੀਮਾਰੀ ਹੈ ਜਿਸ ਨਾਲ ਨਵਜੰਮੇ ਬੱਚੇ ਵਿੱਚ ਖੂਨ ਬਣਨ ਦੀ ਪ੍ਰਕਿਰਿਆ ਬਹੁਤ ਘੱਟ ਹੁੰਦੀ ਹੈ ਤੇ ਬੱਚੇ ਨੂੰ ਹਰ 10 ਜਾਂ 15 ਦਿਨਾਂ ਬਾਅਦ ਖੂਨ ਚੜ੍ਹਾਉਣ ਦੀ ਲੋੜ ਪੈਂਦੀ ਹੈ। ਇਸ ਗੰਭੀਰ ਜੈਨੇਟਿਕ ਰੋਗ ਨਾਲ ਵਿਅਕਤੀ ਵਿੱਚ ਖੂਨ ਦੇ ਨਾਲ ਨਾਲ ਸੈੱਲ ਬਣਾਉਣ ਦੀ ਸ਼ਕਤੀ ਵੀ ਘੱਟ ਹੋ ਜਾਂਦੀ ਤੇ ਹੌਲੀ-ਹੌਲੀ ਖਤਮ ਹੁੰਦੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਰੀਰਕ ਵਿਕਾਸ ਵਿੱਚ ਦੇਰੀ, ਕਮਜ਼ੋਰੀ ਅਤੇ ਥਕਾਵਟ, ਚਿਹਰੇ ਦੀ ਬਣਾਵਟ ਵਿੱਚ ਬਦਲਾਅ, ਚਮੜੀ ਦਾ ਰੰਗ ਪੀਲਾ ਪੈਣਾ, ਪੇਸ਼ਾਬ ਗਾੜ੍ਹਾ ਆਉਣਾ ਆਦਿ ਇਸ ਬਿਮਾਰੀ ਦੇ ਲੱਛਣ ਹਨ। ਉਨਾਂ ਦੱਸਿਆ ਕਿ ਸਰਕਾਰ ਦੁਆਰਾ ਥੈਲੇਸੀਮੀਆ ਦੇ ਮਰੀਜ਼ਾਂ ਨੂੰ ਸਰਕਾਰੀ ਬਲੱਡ ਬੈਂਕਾਂ ਤੋਂ ਮੁਫ਼ਤ ਖੂਨ ਉਪਲੱਬਧ ਕਰਵਾਇਆ ਜਾਂਦਾ ਹੈ।

Advertisement
Advertisement