ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਮਦਮਾ ਸਾਹਿਬ ’ਚ ਅਮਨ-ਸ਼ਾਂਤੀ ਲਈ ਅਰਦਾਸ

04:45 AM May 11, 2025 IST
featuredImage featuredImage
ਸਰਬੱਤ ਦੇ ਭਲੇ ਲਈ ਕੀਤੀ ਗਈ ਅਰਦਾਸ ਵਿੱਚ ਸ਼ਾਮਲ ਸੰਗਤ।

ਜਗਜੀਤ ਸਿੰਘ ਸਿੱਧੂ

Advertisement

ਤਲਵੰਡੀ ਸਾਬੋ, 10 ਮਈ
ਭਾਰਤ-ਪਾਕਿਸਤਾਨ ਵਿਚਕਾਰ ਚੱਲ ਰਹੇ ਤਣਾਅ ਦਰਮਿਆਨ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ ਅਮਨ-ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅਰਦਾਸ ਕੀਤੀ ਗਈ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਜਗਤਾਰ ਸਿੰਘ ਵੱਲੋਂ ਕੀਤੀ ਗਈ ਅਰਦਾਸ ਵਿੱਚ ਤਖ਼ਤ ਸਾਹਿਬ ਦੇ ਅਮਲੇ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤ ਸ਼ਾਮਲ ਹੋਈ। ਅਰਦਾਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਬਾ ਟੇਕ ਸਿੰਘ ਧਨੌਲਾ ਨੇ ਕਿਹਾ ਕਿ ਉਹ ਨਾ ਸਿਰਫ਼ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੀ ਸੁੱਖ ਸ਼ਾਂਤੀ ਮੰਗਦੇ ਹਨ ਸਗੋਂ ਕਾਮਨਾ ਕਰਦੇ ਹਨ ਕਿ ਦੋਵਾਂ ਦੇਸ਼ਾਂ ਵਿੱਚ ਅਮਨ-ਸ਼ਾਂਤੀ ਬਣੀ ਰਹੇ। ਇਸ ਸਬੰਧੀ ਅੱਜ ਵਾਹਿਗੁਰੂ ਅੱਗੇ ਅਰਦਾਸ ਕੀਤੀ ਗਈ ਹੈ। ਉਨ੍ਹਾਂ ਦੋਵਾਂ ਮੁਲਕਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਜੰਗ ਦਾ ਰਾਹ ਛੱਡ ਕੇ ਆਪਸੀ ਗੱਲਬਾਤ ਦਾ ਰਸਤਾ ਅਖਤਿਆਰ ਕਰਨ।

Advertisement
Advertisement