ਦਮਦਮੀ ਟਕਸਾਲ ਦਾ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ’ਚ ਵੱਡਮੁਲਾ ਯੋਗਦਾਨ: ਧਾਮੀ
ਬਲਵਿੰਦਰ ਸਿੰਘ ਭੰਗੂ
ਭੋਗਪੁਰ, 31 ਮਾਰਚ
ਗੁਰਦੁਆਰਾ ਬਾਬੇ ਸ਼ਹੀਦਾਂ ਸਮਸਤਪੁਰ ’ਚ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਵਸ ਅਤੇ ਦਮਦਮੀ ਟਕਸਾਲ ਦੇ ਪਹਿਲੇ ਮੁਖੀ ਸ਼ਹੀਦ ਬਾਬਾ ਦੀਪ ਸਿੰਘ ਤੇ ਸਮੂਹ ਸਿੰਘ ਸ਼ਹੀਦਾਂ ਦੀ ਸ਼ਹੀਦੀ ਨੂੰ ਸਮਰਪਿਤ ਤਿੰਨ ਦਿਨਾਂ ਜੋੜ ਮੇਲ ਕਰਾਇਆ ਗਿਆ। ਇਹ ਸਮਾਗਮ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਰਹਿਨੁਮਾਈ ਹੇਠ ਕਰਵਾਇਆ। ਗੁਰੂ ਗ੍ਰੰਥ ਸਾਹਿਬ ਦੇ ਪਾਠਾਂ ਦੀ ਲੜੀ ਦੇ ਭੋਗਾਂ ਮਗਰੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ ਅਤੇ ਕੀਰਤਨ ਸਮਾਗਮ ਕਰਾਏ ਗਏ। ਐੱਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਮਦਮੀ ਟਕਸਾਲ ਨੇ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਪ੍ਰਮੁੱਖ ਯੋਗਦਾਨ ਪਾਇਆ ਤੇ ਸਿੱਖ ਵਿਰੋਧੀ ਤਾਕਤਾਂ ਦਾ ਡੱਟ ਕੇ ਮੁਕਾਬਲਾ ਕੀਤਾ।
ਇਸ ਮੌਕੇ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਸੁਲਤਾਨ ਸਿੰਘ, ਗਿਆਨੀ ਪਰਵਿੰਦਰ ਸਿੰਘ, ਭਾਈ ਈਸ਼ਰ ਸਿੰਘ, ਬਾਬਾ ਬੰਤਾ ਸਿੰਘ ਮੁੰਡਾ ਪਿੰਡ ਵਾਲੇ, ਬਾਬਾ ਨਿਧਾਨ ਸਿੰਘ ਹਰੀਆਂ ਵੇਲਾਂ ਵਾਲੇ, ਬਾਬਾ ਗੁਰਬਚਨ ਸਿੰਘ ਬਿਧੀ ਚੰਦ ਸੰਪਰਦਾਇ, ਬਾਬਾ ਨਿਰਮਲ ਦਾਸ ਬਾਬੇ ਜੌੜੇ ਰਾਏਪੁਰ ਰਸੂਲਪੁਰ ਵਾਲੇ, ਸੰਤ ਮਹਾਂਵੀਰ ਸਿੰਘ ਤਾਜੇਵਾਲੇ ਤੇ ਬਾਬਾ ਜੀਵਾ ਸਿੰਘ ਆਦਿ ਪਹੁੰਚੇ।