ਦਮਦਮੀ ਟਕਸਾਲ ਦੇ ਜਥੇਦਾਰ ਦੀ ਨਿਯੁਕਤੀ ਦਾ ਵਿਰੋਧ
05:22 AM Mar 10, 2025 IST
ਜਲੰਧਰ: ਸਾਬਕਾ ਜਥੇਦਾਰ ਜਸਬੀਰ ਸਿੰਘ ਰੋਡੇ ਨੇ ਦਮਦਮੀ ਟਕਸਾਲ ਕੇਸਗੜ੍ਹ ਸਾਹਿਬ ’ਚ ਨਵੇਂ ਜਥੇਦਾਰ ਦੀ ਨਿਯੁਕਤੀ ’ਤੇ ਸਵਾਲ ਖੜ੍ਹੇ ਕੀਤੇ ਹਨ। ਸ੍ਰੀ ਰੋਡੇ ਨੇ ਕਿਹਾ ਕਿ ਕਿਸੇ ਨਿਹੰਗ ਸਮੂਹ ਅਤੇ ਹੋਰ ਸਿੱਖ ਜਥੇਬੰਦੀਆਂ ਨਾਲ ਸਲਾਹ ਕੀਤੇ ਬਿਨਾਂ ਨਿਯੁਕਤੀ ਕਰਨਾ ਪੂਰੀ ਤਰ੍ਹਾਂ ਗ਼ਲਤ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਪ੍ਰਬੰਧਕ ਕਮੇਟੀ ਬਹੁਤ ਕੁਰਬਾਨੀਆਂ ਦੇ ਕੇ ਹੋਂਦ ਵਿੱਚ ਆਈ ਸੀ। ਇਸ ’ਤੇ ਕਿਸੇ ਦਾ ਵੀ ਨਿੱਜੀ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਹੋਲੇ ਮਹੱਲੇ ਤੋਂ ਬਾਅਦ ਸਿੱਖ ਜਥੇਬੰਦੀਆਂ ਦੀ ਮੀਟਿੰਗ ਬੁਲਾ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਜਾਵੇਗੀ। -ਪੱਤਰ ਪ੍ਰੇਰਕ
Advertisement
Advertisement