ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਮਦਮੀ ਟਕਸਾਲ ਵੱਲੋਂ ਘੱਲੂਘਾਰਾ ਸ਼ਹੀਦੀ ਸਮਾਗਮ

05:18 AM Jun 07, 2025 IST
featuredImage featuredImage

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 6 ਜੂਨ
ਸਾਕਾ ਨੀਲਾ ਤਾਰਾ ਸਬੰਧੀ ਅੱਜ ਇੱਥੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਰਹਿਨੁਮਾਈ ਹੇਠ ਟਕਸਾਲ ਦੇ ਕੇਂਦਰੀ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਵਿੱਚ ਤਖਤਾਂ ਦੇ ਸਿੰਘ ਸਾਹਿਬਾਨ, ਸੰਤ ਸਮਾਜ ਤੋਂ ਸੰਤ-ਮਹਾਂਪੁਰਸ਼ਾਂ, ਦਿੱਲੀ ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ, ਨਿਹੰਗ ਸਿੰਘ ਜਥੇਬੰਦੀਆਂ ਤੇ ਹੋਰ ਸੰਪਰਦਾਵਾਂ ਦੇੇ ਮੁਖੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਇਸ ਵਾਰ ਦਾ ‘ਸੇਵਾ ਰਤਨ ਐਵਾਰਡ’ ਤਖ਼ਤ ਹਜ਼ੂਰ ਸਾਹਿਬ ਨਾਂਦੇੜ ਦੇ ਜਥੇਦਾਰ ਬਾਬਾ ਕੁਲਵੰਤ ਸਿੰਘ ਨੂੰ ਉਨ੍ਹਾਂ ਦੀਆਂ ਪਿਛਲੇ 25 ਸਾਲਾ ਤੋਂ ਨਿਭਾਈ ਜਾ ਰਹੀਆਂ ਵੱਡੀਆ ਪੰਥਕ ਸੇਵਾਵਾਂ ਲਈ ਦਿੱਤਾ ਗਿਆ, ਜੋ ਉਨ੍ਹਾਂ ਵੱਲੋਂ ਇੱਥੇ ਪੁੱਜੇ ਕਥਾ ਵਾਚਕ ਗਿਆਨੀ ਸੁਖਵਿੰਦਰ ਸਿੰਘ ਨੇ ਪ੍ਰਾਪਤ ਕੀਤਾ।
ਇਸ ਤੋਂ ਪਹਿਲਾਂ ਸਮਾਗਮ ਦੌਰਾਨ ਆਖੰਡ ਪਾਠ ਦੇ ਭੋਗ ਪਾਏ ਗਏ ਅਤੇ ਸ਼ਬਦ ਕੀਰਤਨ ਸਰਵਣ ਕੀਤਾ ਗਿਆ। ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਆਪਸੀ ਵਖਰੇਵੇਂ ਖਤਮ ਕਰਕੇ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਸਮੂਹ ਸੰਗਤਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸੰਬੋਧਨ ਕੀਤਾ।

Advertisement

Advertisement