ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਮਦਮੀ ਟਕਸਾਲ ਵੱਲੋਂ ਜਥੇਦਾਰ ਗੜਗੱਜ ਦਾ ਵਿਰੋਧ ਕਰਨ ਦਾ ਐਲਾਨ

03:07 AM Jun 01, 2025 IST
featuredImage featuredImage

 

Advertisement

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 31 ਮਈ

Advertisement

6 ਜੂਨ ਨੂੰ ਘੱਲੂਘਾਰਾ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਮਦਮੀ ਟਕਸਾਲ ਵਿਚਾਲੇ ਟਕਰਾਅ ਦੀ ਸੰਭਾਵਨਾ ਬਣ ਸਕਦੀ ਹੈ। ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤਾੜਨਾ ਕੀਤੀ ਹੈ ਕਿ ਜੇਕਰ 6 ਜੂਨ ਵਾਲੇ ਦਿਨ ਸ੍ਰੀ ਅਕਾਲ ਤਖਤ ਤੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਅਤੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕਰਨ ਦਾ ਯਤਨ ਕੀਤਾ ਤਾਂ ਇਸ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਦਮਦਮੀ ਟਕਸਾਲ ਦੇ ਹੈਡ ਕੁਆਰਟਰ ਚੌਂਕ ਮਹਿਤਾ ਸਥਿਤ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਵਿਖੇ ਅੱਜ ਬਾਅਦ ਦੁਪਹਿਰ ਕੀਤੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਬਾਬਾ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਗਿਆਨੀ ਕੁਲਦੀਪ ਸਿੰਘ ਗੜਗੱਜ ਸਿੱਖ ਕੌਮ ਦੇ ਪ੍ਰਵਾਨਿਤ ਜਥੇਦਾਰ ਨਹੀਂ ਹਨ। ਉਨ੍ਹਾਂ ਨੂੰ ਸਮੂਹ ਸਿੱਖ ਕੌਮ ਵੱਲੋਂ ਮਾਨਤਾ ਨਹੀਂ ਮਿਲੀ ਹੈ। ਉਂਝ ਵੀ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਵੱਲੋਂ ਉਨ੍ਹਾਂ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ ਅਤੇ ਕਿਸੇ ਤਨਖਾਹੀਆ ਕਰਾਰ ਦਿੱਤੇ ਵਿਅਕਤੀ ਨੂੰ ਪੰਥ ਨੂੰ ਸੰਦੇਸ਼ ਦੇਣ ਦਾ ਕੋਈ ਹੱਕ ਨਹੀਂ ਹੈ। ਜੇਕਰ ਅਜਿਹਾ ਹੋਇਆ ਤਾਂ ਦਮਦਮੀ ਟਕਸਾਲ ਸਮੇਤ ਸੰਤ ਸਮਾਜ, ਸਿੰਘ ਸੰਪਰਦਾਵਾਂ, ਸਿੱਖ ਫੈਡਰੇਸ਼ਨਾਂ, ਨਿਹੰਗ ਜਥੇਬੰਦੀਆਂ ਤੇ ਹੋਰਨਾਂ ਵੱਲੋਂ ਇਸ ਦਾ ਸਖਤ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਟਕਰਾਅ ਵਾਲੀ ਸਥਿਤੀ ਪੈਦਾ ਹੋਈ ਤਾਂ ਉਸ ਦੀ ਜਿੰਮੇਵਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਹੋਵੇਗੀ। ਉਨ੍ਹਾਂ ਸਰਕਾਰ ਨੂੰ ਵੀ ਸੁਚੇਤ ਕੀਤਾ ਹੈ ਕਿ ਉਹ ਅਜਿਹੀ ਟਕਰਾਅ ਵਾਲੀ ਸਥਿਤੀ ਨੂੰ ਰੋਕਣ ਲਈ ਆਪਣੀ ਜਿੰਮੇਵਾਰੀ ਨਿਭਾਵੇ। ਇਸ ਸਬੰਧ ਵਿੱਚ ਸਰਕਾਰ ਨੂੰ ਪਹਿਲਾਂ ਹੀ ਸੁਚੇਤ ਕਰ ਦਿੱਤਾ ਹੈ।

ਦਮਦਮੀ ਟਕਸਾਲ ਇਸ ਮੌਕੇ ਕਿਸੇ ਵੀ ਤਰ੍ਹਾਂ ਦਾ ਟਕਰਾਅ ਨਹੀਂ ਚਾਹੁੰਦੀ ਹੈ, ਇਸ ਲਈ ਸ਼੍ਰੋਮਣੀ ਕਮੇਟੀ ਨੂੰ ਚਾਹੀਦਾ ਹੈ ਕਿ ਉਹ ਗਿਆਨੀ ਗੜਗੱਜ ਨੂੰ ਸੰਦੇਸ਼ ਜਾਰੀ ਕਰਨ ਤੋਂ ਰੋਕੇ। ਉਨ੍ਹਾਂ ਦੀ ਥਾਂ ’ਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਾਹਿਬਾਨ ਜਾਂ ਅਕਾਲ ਤਖਤ ਦੇ ਹੈਡ ਗ੍ਰੰਥੀ ਇਸ ਮੌਕੇ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰ ਸਕਦੇ ਹਨ, ਜਿਸ ਨਾਲ ਟਕਰਾਅ ਤੋਂ ਬਚਿਆ ਜਾ ਸਕਦਾ ਹੈ।

ਉਹਨਾਂ ਕਿਹਾ ਕਿ ਦਮਦਮੀ ਟਕਸਾਲ ਅਤੇ ਹੋਰ ਸਿੱਖ ਜਥੇਬੰਦੀਆਂ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਗਈ ਜਥੇਦਾਰਾਂ ਦੀ ਇਸ ਨਿਯੁਕਤੀ ਖਿਲਾਫ ਵਿਰੋਧ ਕਰ ਚੁੱਕੇ ਹਨ। ਇਸ ਸੰਬੰਧ ਵਿੱਚ 28 ਮਾਰਚ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਦੇ ਬਾਹਰ ਧਰਨਾ ਵੀ ਦਿੱਤਾ ਸੀ ਅਤੇ ਸ਼੍ਰੋਮਣੀ ਕਮੇਟੀ ਨੇ 15 ਅਪਰੈਲ ਦਾ ਸਮਾਂ ਮੰਗਿਆ ਸੀ। ਪਰ ਸ਼੍ਰੋਮਣੀ ਕਮੇਟੀ ਨੇ ਕੋਈ ਕਾਰਵਾਈ ਨਹੀਂ ਕੀਤੀ। ਜਿਸ ਤੋਂ ਬਾਅਦ ਦਮਦਮੀ ਟਕਸਾਲ ਤੇ ਸਿੱਖ ਜਥੇਬੰਦੀਆਂ ਨੇ ਉਸ ਨੂੰ 10 ਮਈ ਤੱਕ ਦਾ ਸਮਾਂ ਦਿੱਤਾ ਸੀ। ਹੁਣ ਇਹ ਸਮਾਂ ਵੀ ਲੰਘ ਚੁੱਕਾ ਹੈ,ਪਰ ਕੋਈ ਹੁੰਗਾਰਾ ਨਹੀਂ ਦਿੱਤਾ ਗਿਆ। ਦੱਸਣ ਯੋਗ ਹੈ ਕਿ ਇਸੇ ਮਾਮਲੇ ਵਿੱਚ ਦਮਦਮੀ ਟਕਸਾਲ ਵੱਲੋਂ 11 ਜੂਨ ਨੂੰ ਸੁਖਬੀਰ ਸਿੰਘ ਬਾਦਲ ਦੇ ਘਰ ਦੇ ਬਾਹਰ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਹੋਇਆ ਹੈ।

Advertisement