ਦਲਬੀਰ ਸਿੰਘ ਬਣੇ ਖੇਤ ਮਜ਼ਦੂਰ ਸਭਾ ਦੀ ਰਾਮਪੁਰ ਇਕਾਈ ਦੇ ਪ੍ਰਧਾਨ
ਪੱਤਰ ਪ੍ਰੇਰਕ
ਤਰਨ ਤਾਰਨ, 28 ਮਾਰਚ
ਪੰਜਾਬ ਖੇਤ ਮਜ਼ਦੂਰ ਸਭਾ ਦੀ ਪਿੰਡ ਰਾਮਪੁਰ ਇਕਾਈ ਦੀ ਕੀਤੀ ਗਈ ਚੋਣ ਵਿੱਚ ਦਲਬੀਰ ਸਿੰਘ ਨੂੰ ਪ੍ਰਧਾਨ, ਪ੍ਰਤਾਪ ਸਿੰਘ ਨੂੰ ਜਨਰਲ ਸਕੱਤਰ, ਬਲਵਿੰਦਰ ਸਿੰਘ ਬਿੱਲਾ ਨੂੰ ਮੀਤ ਪ੍ਰਧਾਨ, ਕਸ਼ਮੀਰ ਸਿੰਘ ਤੇ ਗੁਰਦੀਪ ਸਿੰਘ ਨੂੰ ਮੀਤ ਸਕੱਤਰ, ਬਲਜੀਤ ਕੌਰ ਨੂੰ ਖ਼ਜ਼ਾਨਚੀ ਚੁਣਿਆ ਗਿਆ| ਇਸ ਦੌਰਾਨ ਜਥੇਬੰਦੀ ਨੇ ਪੰਜਾਬ ਸਰਕਾਰ ਵੱਲੋਂ ਇਸ ਸਾਲ ਦੇ ਬਜਟ ਵਿੱਚ ਵੀ ਕਿਸਾਨਾਂ-ਮਜ਼ਦੂਰਾਂ ਆਦਿ ਮਿਹਨਤੀ ਵਰਗਾਂ ਦੀਆਂ ਮੰਗਾਂ ਅਤੇ ਖਾਸ ਕਰਕੇ ਉਨ੍ਹਾਂ ਦੀ ਕਰਜ਼ਾ ਮੁਆਫੀ ਦੀ ਭਖਦੀ ਮੰਗ ਅਣਗੌਲਿਆਂ ਕਰਨ ਦੀ ਨਿਖੇਧੀ ਕੀਤੀ| ਜਥੇਬੰਦੀ ਨੇ ਇਸ ਸਬੰਧੀ ਅੱਜ ਪਿੰਡ ਰਾਮਪੁਰ ਵਿੱਚ ਇਕੱਠ ਕੀਤਾ, ਜਿਸ ਵਿੱਚ ਸੂਬਾ ਜਨਰਲ ਸਕੱਤਰ ਕਾਮਰੇਡ ਦੇਵੀ ਕੁਮਾਰੀ ਸਰਹਾਲੀ ਨੇ ਸੰਬੋਧਨ ਕਰਦਿਆਂ ਸੂਬਾ ਸਰਕਾਰ ਦੀਆਂ ਨੀਤੀਆਂ ਨੂੰ ਮਜ਼ਦੂਰ ਵਰਗ ਦੇ ਉਲਟ ਕਰਾਰ ਦਿੱਤਾ ਅਤੇ ਕਿਹਾ ਕਿ ਸੂਬੇ ਅੰਦਰ ਸਾਜਿਸ਼ ਤਹਿਤ ਮਜ਼ਦੂਰਾਂ ’ਤੇ ਤਸ਼ਦੱਦ ਕੀਤਾ ਜਾ ਰਿਹਾ ਹੈ| ਇਸ ਮੌਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ| ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਭਵਿੱਖ ਵਿੱਚ ਸੰਘਰਸ਼ ਵਿੱਢਿਆ ਜਾਵੇਗਾ।