ਦਲਵਿੰਦਰਜੀਤ ਸਿੰਘ ਨੇ ਗੁਰਦਾਸਪੁਰ ਦੇ ਡੀਸੀ ਵਜੋਂ ਅਹੁਦਾ ਸੰਭਾਲਿਆ
06:45 AM Apr 01, 2025 IST
ਨਿੱਜੀ ਪੱਤਰ ਪ੍ਰੇਰਕ
ਗੁਰਦਾਸਪੁਰ, 31 ਮਾਰਚ
ਆਈ.ਏ.ਐੱਸ. ਅਧਿਕਾਰੀ ਦਲਵਿੰਦਰਜੀਤ ਸਿੰਘ ਨੇ ਅੱਜ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚਣ ’ਤੇ ਸਭ ਤੋਂ ਪਹਿਲਾਂ ਪੰਜਾਬ ਪੁਲੀਸ ਦੇ ਜਵਾਨਾਂ ਦੀ ਟੁਕੜੀ ਵੱਲੋਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਦਲਵਿੰਦਰਜੀਤ ਸਿੰਘ 2017 ਬੈਚ ਦੇ ਆਈ.ਏ.ਐੱਸ. ਅਧਿਕਾਰੀ ਹਨ ਅਤੇ ਇਸ ਤੋਂ ਪਹਿਲਾਂ ਉਹ ਮੁੱਖ ਸਕੱਤਰ, ਪੰਜਾਬ ਦੇ ਓ.ਐੱਸ.ਡੀ. ਵਜੋਂ ਤਾਇਨਾਤ ਸਨ। ਅਹੁਦਾ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਸਰਕਾਰ ਦੀਆਂ ਤਰਜੀਹੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਲਿਜਾ ਕੇ ਹਰ ਯੋਗ ਵਿਅਕਤੀ ਨੂੰ ਉਨ੍ਹਾਂ ਦਾ ਲਾਭ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪ੍ਰਾਥਮਿਕਤਾ ਰਹੇਗੀ। ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ।
Advertisement
Advertisement