ਦਲ ਖਾਲਸਾ ਵੱਲੋਂ ਮਨਮੋਹਨ ਸਿੰਘ ਨੂੰ ਪੰਥ ਰਤਨ ਦੇਣ ਦੀ ਮੰਗ ਦਾ ਵਿਰੋਧ
06:25 AM Jan 06, 2025 IST
ਟ੍ਰਿਬਿਉੂਨ ਨਿਉੂਜ ਸਰਵਿਸ
ਅੰਮ੍ਰਿਤਸਰ, 5 ਜਨਵਰੀ
ਪੰਜਾਬ ਕਾਂਗਰਸ ਵੱਲੋਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਅਪੀਲ ਕਰਕੇ ਸਾਬਕਾ ਪ੍ਰਧਾਨ ਮੰਤਰੀ ਸਵਰਗੀ ਡਾਕਟਰ ਮਨਮੋਹਨ ਸਿੰਘ ਨੂੰ ਪੰਥ ਰਤਨ ਦੇਣ ਦੀ ਕੀਤੀ ਗਈ ਅਪੀਲ ਦਾ ਅੱਜ ਇਥੇ ਸਿੱਖ ਜਥੇਬੰਦੀ ਦਲ ਖਾਲਸਾ ਨੇ ਵਿਰੋਧ ਕੀਤਾ ਹੈ। ਬੀਤੇ ਦਿਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਇਸ ਸਬੰਧ ਵਿੱਚ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਇੱਕ ਪੱਤਰ ਭੇਜ ਕੇ ਉਨ੍ਹਾਂ ਨੇ ਡਾਕਟਰ ਮਨਮੋਹਨ ਸਿੰਘ ਨੂੰ ਸ੍ਰੀ ਅਕਾਲ ਤਖਤ ਤੋਂ ਪੰਥ ਰਤਨ ਦੇਣ ਦੀ ਅਪੀਲ ਕੀਤੀ ਸੀ। ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਕਿਹਾ ਡਾਕਟਰ ਮਨਮੋਹਨ ਸਿੰਘ ਭਾਰਤ ਦੇ ਉਚਿਆਂ ’ਤੇ ਰਹਿੰਦਿਆਂ ਸਿੱਖਾਂ ਦੀ ਵੱਖਰੀ ਪਛਾਣ ਨੂੰ ਸੰਵਿਧਾਨਕ ਮਾਨਤਾ ਨਹੀਂ ਦੁਆ ਸਕੇ। ਇਸ ਲਈ ਅਜਿਹੇ ਸ਼ਖ਼ਸ ਨੂੰ ਪੰਥ ਰਤਨ ਦੀ ਦੇਣ ਦੀ ਮੰਗ ਕਰਨਾ ਬੇਤੁਕੀ ਗੱਲ ਹੈ।
Advertisement
Advertisement