ਦਵਾਈਆਂ ਦੀਆਂ ਕੀਮਤਾਂ ’ਚ ਵਾਧਾ ਸਵੀਕਾਰ ਨਹੀਂ: ਮਮਤਾ ਬੈਨਰਜੀ
05:02 AM Apr 03, 2025 IST
ਕੋਲਕਾਤਾ, 2 ਅਪਰੈਲ
Advertisement
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕਿਹਾ ਕਿ ਤ੍ਰਿਣਮੂਲ ਕਾਂਗਰਸ ਦਵਾਈਆਂ ਦੀਆਂ ਕੀਮਤਾਂ ਵਧਾਉਣ ਦੇ ਕੇਂਦਰ ਦੇ ਫ਼ੈਸਲੇ ਦੇ ਵਿਰੋਧ ’ਚ 4-5 ਅਪਰੈਲ ਨੂੰ ਪੂਰੇ ਰਾਜ ’ਚ ਮੁਜ਼ਾਹਰੇ ਕਰੇਗੀ। ਬੈਨਰਜੀ ਨੇ ਦਵਾਈਆਂ ਦੀਆਂ ਕੀਮਤਾਂ ’ਚ ਵਾਧਾ ਤੁਰੰਤ ਵਾਪਸ ਲੈਣ ਦੀ ਵੀ ਮੰਗ ਕੀਤੀ। ਉਨ੍ਹਾਂ ਇੱਥੇ ਸੂਬਾਈ ਸਕੱਤਰੇਤ ’ਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ, ‘ਦਵਾਈਆਂ ਦੀਆਂ ਕੀਮਤਾਂ ’ਚ ਵਾਧੇ ਦੇ ਫ਼ੈਸਲੇ ਤੋਂ ਮੈਂ ਹੈਰਾਨ ਹਾਂ। ਇਸ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ। ਮੈਂ ਕੀਮਤਾਂ ’ਚ ਵਾਧਾ ਤੁਰੰਤ ਵਾਪਸ ਲੈਣ ਦੀ ਮੰਗ ਕਰਦੀ ਹਾਂ।’ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਦਵਾਈਆਂ ਦੀਆਂ ਕੀਮਤਾਂ ’ਚ ਵਾਧੇ ਦੇ ਫ਼ੈਸਲੇ ਖ਼ਿਲਾਫ਼ 4-5 ਅਪਰੈਲ ਨੂੰ ਹਰ ਬਲਾਕ ਤੇ ਵਾਰਡ ’ਚ ਰੋਸ ਮੁਜ਼ਾਹਰੇ ਕਰੇਗੀ। ਬੈਨਰਜੀ ਨੇ ਸਾਰੇ ਭਾਈਚਾਰਿਆਂ ਦੇ ਲੋਕਾਂ ਨੂੰ ਰਾਮਨੌਮੀ ਦੌਰਾਨ ਸ਼ਾਂਤੀ ਬਣਾਏ ਰੱਖਣ ਤੇ ਕਿਸੇ ਵੀ ਅਫਵਾਹ ਵੱਲ ਧਿਆਨ ਨਾ ਦੇਣ ਦੀ ਅਪੀਲ ਵੀ ਕੀਤੀ। -ਪੀਟੀਆਈ
Advertisement
Advertisement