ਦਸਮੇਸ਼ ਕਾਲਜ ’ਚ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ
ਪੱਤਰ ਪ੍ਰੇਰਕ
ਮੁਕੇਰੀਆਂ, 8 ਅਪਰੈਲ
ਇੱਥੇ ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖਸ਼ ਵਿੱਚ ਕਾਲਜ ਪ੍ਰਿੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਅਕਾਦਮਿਕ ਵਰ੍ਹੇ 2022-23 ਦੌਰਾਨ ਗਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਦੇ ਇਮਤਿਹਾਨ ਪਾਸ ਕਰਨ ਵਾਲੀਆਂ ਵਿਦਿਆਰਥਣਾਂ ਦੀ ਕਨਵੋਕੇਸ਼ਨ ਕਰਵਾਈ ਗਈ। ਡਿਗਰੀ ਵੰਡ ਸਮਾਰੋਹ ’ਚ ਮੁੱਖ ਮਹਿਮਾਨ ਵਜੋਂ ਸ਼੍ਰੀਮਤੀ ਆਸ਼ਿਕਾ ਜੈਨ ਡਿਪਟੀ ਕਮਿਸ਼ਨਰ, ਹੁਸ਼ਿਆਰਪੁਰ ਅਤੇ ਡਾ. ਆਰ.ਐੱਸ. ਬਾਵਾ ਪ੍ਰੋ. ਚਾਂਸਲਰ, ਚੰਡੀਗੜ੍ਹ ਯੂਨੀਵਰਸਿਟੀ ਅਤੇ ਕੰਵਲਜੀਤ ਸਿੰਘ ਐੱਸ.ਡੀ.ਐੱਮ., ਮੁਕੇਰੀਆਂ, ਕੁਲਵਿੰਦਰ ਸਿੰਘ ਵਿਰਕ ਡੀ.ਐੱਸ.ਪੀ., ਮੰਗੇਸ਼ ਕੁਮਾਰ ਸੈਕਟਰੀ ਰੈੱਡ ਕਰਾਸ ਸੁਸਾਇਟੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸਮਾਗਮ ਦੀ ਸ਼ੁਰੂਆਤ ’ਚ ਕਾਲਜ ਪ੍ਰਿੰਸੀਪਲ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਿਦਿਆਰਥਣਾਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ। ਇਸ ਮਗਰੋਂ ਕਾਲਜ ਪ੍ਰਿੰਸੀਪਲ ਨੇ ਕਾਲਜ ਦੀ ਰਿਪੋਰਟ ਪੇਸ਼ ਕੀਤੀ ਅਤੇ ਵੱਖ-ਵੱਖ ਖੇਤਰਾਂ ਵਿੱਚ ਵਿਦਿਆਰਥਣਾਂ ਦੀਆਂ ਉਪਲਬੱਧੀਆਂ ਦਾ ਜ਼ਿਕਰ ਕੀਤਾ ਗਿਆ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵਿਦਿਆਰਥਣਾਂ ਨੂੰ ਡਿਗਰੀ ਪ੍ਰਾਪਤੀ ਮੌਕੇ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਅਜੋਕੇ ਸਮੇਂ ਅੰਦਰ ਵਿਦਿਆਰਥੀਆਂ ਨੂੰ ਆਪਣੇ ਕਰੀਅਰ ਚੋਣ ਲਈ ਮਿਹਨਤ ਦਾ ਰਸਤਾ ਅਪਣਾਉਣਾ ਚਾਹੀਦਾ ਹੈ। ਡਾ. ਆਰ.ਐਸ. ਬਾਵਾ ਪ੍ਰੋ. ਚਾਂਸਲਰ, ਚੰਡੀਗੜ੍ਹ ਯੂਨੀਵਰਸਿਟੀ ਨੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਆਤਮ ਵਿਸ਼ਵਾਸ ਅਤੇ ਮਿਹਨਤ ਦਾ ਰਸਤਾ ਅਪਣਾਉਣ ਲਈ ਪ੍ਰੇਰਿਆ। ਪ੍ਰੋਗਰਾਮ ਦੇ ਅੰਤ ਵਿੱਚ ਚੇਅਰਮੈਨ ਰਵਿੰਦਰ ਸਿੰਘ ਚੱਕ, ਸਮੂਹ ਮੈਂਬਰ ਸਾਹਿਬਾਨ, ਕਾਲਜ ਪ੍ਰਿੰਸੀਪਲ ਵੱਲੋਂ ਮੁੱਖ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ। ਸਮਾਰੋਹ ਦੌਰਾਨ ਵੱਖ-ਵੱਖ ਕੋਰਸਾਂ ਦੀਆਂ 275 ਤੋਂ ਵੱਧ ਵਿਦਿਆਰਥਣਾਂ ਨੇ ਡਿਗਰੀ ਪ੍ਰਾਪਤ ਕੀਤੀ। ਇਸ ਮੌਕੇ ਸੈਣੀ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਅਮਰਜੀਤ ਸਿੰਘ ਢਾਡੇਕਟਵਾਲ, ਆਲ ਇੰਡੀਆ ਗੁਰੂ ਨਾਨਕ ਸੇਵਾ ਸੋਸਾਇਟੀ ਦੇ ਪ੍ਰਧਾਨ ਕਿਰਪਾਲ ਸਿੰਘ ਗੇਰਾ, ਲਖਵਿੰਦਰ ਸਿੰਘ ਟਿੰਮੀ ਸਰਕਲ ਪ੍ਰਧਾਨ ਹਾਜੀਪੁਰ, ਮਨਜੀਤ ਸਿੰਘ ਕੌਲਪੁਰ, ਬਲਦੇਵ ਸਿੰਘ ਕੌਲਪੁਰ, ਆਸਾ ਸਿੰਘ ਕੌਲੀਆਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਬਲਜੀਤ ਸਿੰਘ ਛੰਨੀ ਨੰਦ ਸਿੰਘ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਸੱਤਪਾਲ ਸਿੰਘ, ਸੁਰਜੀਤ ਸਿੰਘ ਭੱਟੀਆਂ, ਹਰਪਾਲ ਸਿੰਘ, ਹਰਮਨਜੀਤ ਸਿੰਘ, ਹਰਿੰਦਰਜੀਤ ਸਿੰਘ, ਦਵਿੰਦਰ ਸਿੰਘ, ਕੁਲਦੀਪ ਸਿੰਘ ਬਰਿਆਨਾ ਤੇ ਬਿਕਰਮ ਸਿੰਘ ਚੱਕ ਵੀ ਹਾਜ਼ਰ ਸਨ।