ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੀ ਮੀਟਿੰਗ
07:30 AM May 18, 2025 IST
ਨਿੱਜੀ ਪੱਤਰ ਪ੍ਰੇਰਕ
Advertisement
ਲੁਧਿਆਣਾ, 17 ਮਈ
ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਨੇ ਟਰੇਡ ਯੂਨੀਅਨਾਂ ਵੱਲੋਂ 20 ਮਈ ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦੀ ਹਮਾਇਤ ਕਰਦਿਆਂ ਇਸ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਹੈ।
ਅੱਜ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਵੇਰਕਾ ਮਿਲਕ ਪਲਾਂਟ ਨੇੜੇ ਜ਼ਿਲ੍ਹਾ ਕਾਰਜਕਾਰੀ ਕਮੇਟੀ ਦੀ ਹੋਈ ਇੱਕ ਅਹਿਮ ਮੀਟਿੰਗ ਦੌਰਾਨ ਜ਼ਿਲ੍ਹਾ ਸਕੱਤਰ ਜਸਦੇਵ ਸਿੰਘ ਲਲਤੋਂ, ਅਮਰੀਕ ਸਿੰਘ ਤਲਵੰਡੀ, ਜਥੇਦਾਰ ਗੁਰਮੇਲ ਸਿੰਘ ਢੱਟ, ਗੁਰਸੇਵਕ ਸਿੰਘ ਸਵੱਦੀ ਅਤੇ ਰਣਜੀਤ ਸਿੰਘ ਗੁੜੇ ਨੇ ਆਪਣੇ ਵਿਚਾਰ ਰੱਖੇ। ਇਸ ਮੌਕੇ ਸਰਬ ਸੰਮਤੀ ਨਾਲ ਪਾਸ ਕੀਤੇ ਮਤੇ ਵਿੱਚ ਨਿੱਜੀਕਰਨ, ਉਦਾਰੀਕਰਨ, ਲੋਕ ਮਾਰੂ ਅਤੇ ਦੇਸ਼ ਵਿਰੋਧੀ ਹਾਕਮ ਜਮਾਤੀ ਨੀਤੀਆਂ ਦਾ ਵੱਡਾ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਗਿਆ।
Advertisement
Advertisement