ਦਸਮੇਸ਼ ਨੌਜਵਾਨ ਸਭਾ ਦਾ ਸਨਮਾਨ
ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 18 ਮਈ
ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਵੱਖ-ਵੱਖ ਸੇਵਾਵਾਂ ਨਿਭਾਉਣ ਵਾਲੇ ਦਸਮੇਸ਼ ਨੌਜਵਾਨ ਸਭਾ ਦੇ ਸਮੂਹ ਮੈਂਬਰਾਂ ਨੂੰ ਮੈਨੇਜਰ ਗੁਰਾ ਸਿੰਘ ਮਾਨ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਡੀਸ਼ਨਲ ਮੈਨੇਜਰ ਨਿਰਮਲ ਸਿੰਘ ਕਾਹਲਵਾਂ, ਸਰਬਜੀਤ ਸਿੰਘ ਮੁੰਡਾਪਿੰਡ ਨੇ ਕਿਹਾ ਕਿ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਕਰਵਾਏ ਗੁਰਮਿਤ ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿੱਚ ਆਈਆਂ ਸੰਗਤਾਂ ਲਈ ਜਿੱਥੇ ਐਸਜੀਪੀਸੀ ਵੱਲੋਂ ਯੋਗ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਸਭਾ ਦੇ ਸੀਨੀਅਰ ਪ੍ਰਬੰਧਕ ਅਮਰਜੀਤ ਸਿੰਘ ਨੰਬਰਦਾਰ, ਬਲਵਿੰਦਰ ਸਿੰਘ ਮਾਸਟਰ, ਪਰਮਿੰਦਰ ਸਿੰਘ ਗੋਲਡੀ ਭੱਲਾ, ਸੂਰਜ ਸਿੰਘ, ਸਿਮਰਨ ਸਿੰਘ ਕਾਨਪੁਰ ਵਾਲੇ ਆਦਿ ਨੂੰ ਗੁਰੂ ਦੀ ਬਖਸ਼ਿਸ਼ ਸਿਰਪਾਓ ਭੇਂਟ ਕੀਤਾ ਗਿਆ ਹੈ। ਇਸ ਮੌਕੇ ਦਸਮੇਸ਼ ਨੌਜਵਾਨ ਸਭਾ ਗੋਇੰਦਵਾਲ ਸਾਹਿਬ ਦੇ ਮੈਂਬਰ ਕੁਲਵਿੰਦਰ ਸਿੰਘ, ਰੁਪਿੰਦਰ ਸਿੰਘ ਲਾਹੌਰੀਆ, ਓਂਕਾਰ ਸਿੰਘ, ਸੁਖਜਿੰਦਰ ਸਿੰਘ, ਸ਼ੇਰ ਸਿੰਘ ਰਾਠੌਰ, ਦਲਜੀਤ ਸਿੰਘ ਆਦਿ ਮੌਜੂਦ ਸਨ।