ਦਸਮੇਸ਼ ਸਕੂਲ ’ਚ ਅਤਿਵਾਦ ਵਿਰੋਧੀ ਦਿਵਸ ਮਨਾਇਆ
05:11 AM May 22, 2025 IST
ਕੋਟਕਪੂਰਾ: ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਵਿੱਚ ਕੌਮੀ ਅਤਿਵਾਦ ਵਿਰੋਧੀ ਦਿਵਸ ਮਨਾਇਆ ਗਿਆ। ਸਮਾਗਮ ਵਿੱਚ ਸਕੂਲ ਦੇ ਐੱਨਐੱਸਐੱਸ ਯੂਨਿਟ ਦੇ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰੋਗਰਾਮ ਅਫਸਰ ਸ਼ਮਿੰਦਰ ਕੌਰ ਨੇ ਦੱਸਿਆ ਕਿ ਗੁਰਸ਼ਿੰਦਰ ਸਿੰਘ ਅਧਿਆਪਕ ਨੇ ਵਿਦਿਆਰਥੀਆਂ ਨੂੰ ਕੌਮੀ ਅਤਿਵਾਦ ਵਿਰੋਧੀ ਦਿਵਸ ਸਬੰਧੀ ਜਾਣਕਾਰੀ ਦਿੱਤੀ ਅਤੇ ਦੱਸਿਆ ਇਹ ਹਰ ਸਾਲ 21 ਮਈ ਨੂੰ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਦਾ ਮਕਸਦ ਨੌਜਵਾਨਾਂ ਨੂੰ ਅਤਿਵਾਦ ਅਤੇ ਹਿੰਸਾ ਤੋਂ ਦੂਰ ਕਰਕੇ ਕੌਮੀ ਸੁਰੱਖਿਆ ਨੂੰ ਮਜ਼ਬੂਤ ਕਰਨਾ ਹੈ। ਵਿਦਿਆਰਥੀਆਂ ਵੱਲੋਂ ਦਿਵਸ ਸਬੰਧੀ ਭਾਸ਼ਣ ਦਿੱਤੇ ਗਏ। ਸਕੂਲ ਪ੍ਰਿੰਸੀਪਲ ਸੋਮਾ ਦੇਵੀ, ਡਾਇਰੈਕਟਰ ਪ੍ਰਿੰਸੀਪਲ ਸੁਰਿੰਦਰ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਕੰਮ ਕਰਨ ਵਾਸਤੇ ਪ੍ਰੇਰਿਆ। -ਪੱਤਰ ਪ੍ਰੇਰਕ
Advertisement
Advertisement