ਦਸਮੇਸ਼ ਸਕੂਲ ਦੀਆਂ ਲੜਕੀਆਂ ਨੇ ਬਾਜ਼ੀ ਮਾਰੀ
ਪੱਤਰ ਪ੍ਰੇਰਕ
ਫਿਲੌਰ, 17 ਮਈ
ਪਿੰਡ ਅੱਟੀ ਦੇ ਸ੍ਰੀ ਦਸਮੇਸ਼ ਕਾਨਵੈਂਟ ਹਾਈ ਸਕੂਲ ਦੇ ਦਸਵੀਂ ਦੇ ਨਤੀਜਿਆਂ ਦੌਰਾਨ ਲੜਕੀਆਂ ਨੇ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਸਕੂਲ ਪ੍ਰਿੰਸੀਪਲ ਬਲਜਿੰਦਰ ਕੁਮਾਰ, ਵਾਈਸ ਪ੍ਰਿੰਸੀਪਲ ਸੰਦੀਪ ਕੌਰ ਅਤੇ ਡਾਇਰੈਕਟਰ ਸੁਖਦੀਪ ਸਿੰਘ ਨੇ ਦੱਸਿਆ ਕਿ ਕੁਲ 42 ਵਿਦਿਆਰਥੀਆਂ ’ਚੋਂ 41 ਵਿਦਿਆਰਥੀ ਪਹਿਲੇ ਦਰਜੇ ’ਚ ਪਾਸ ਹੋਏ। ਇੱਕ ਵਿਦਿਆਰਥੀ ਦੂਜੇ ਦਰਜੇ ’ਚ ਪਾਸ ਹੋਇਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹਰਮਨਜੀਤ ਕੌਰ ਨੇ 650 ’ਚੋਂ 626 ਅੰਕ ਲੈਕੇ ਪਹਿਲਾ ਸਥਾਨ ਹਾਸਲ ਕੀਤਾ, ਜਸਪ੍ਰੀਤ ਕੌਰ ਨੇ 624 ਅੰਕ ਲੈਕੇ ਦੂਸਰਾ ਸਥਾਨ ਅਤੇ ਰਜੀਆ ਰਾਣੀ ਨੇ 621 ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ 7 ਵਿਦਿਆਰਥੀਆਂ ਨੇ 90 ਫੀਸਦੀ ਤੋਂ ਉੱਪਰ ਅੰਕ ਹਾਸਲ ਕੀਤੇ। ਉਨ੍ਹਾਂ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਮਿਹਨਤੀ ਸਟਾਫ , ਵਿਦਿਆਰਥੀਆਂ ਦੀ ਲਗਨ ਅਤੇ ਮਾਪਿਆਂ ਨੇ ਸਹਿਯੋਗ ਰਿਹਾ। ਉਨ੍ਹਾਂ ਅੱਗੇ ਕਿਹਾ ਕਿ ਘੱਟ ਫ਼ੀਸ ਤੇ ਮਿਆਰੀ ਸਿੱਖਿਆ ਦੇ ਰਿਹਾ ਇਹ ਸਕੂਲ ਆਉਣ ਵਾਲੇ ਸਮੇਂ ’ਚ ਵੀ ਇਲਾਕੇ ਦਾਂ ਨਾਮ ਉੱਚਾ ਕਰੇਗਾ। ਇਸ ਮੌਕੇ ਰਵਿੰਦਰਜੀਤ ਕੌਰ, ਜੋਤੀ, ਮੈਡਮ ਸੁਨੀਤਾ ਅਤੇ ਮਨਪ੍ਰੀਤ ਕੌਰ ਹਾਜ਼ਰ ਸਨ।