ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਸਮ ਪਿਤਾ ਦਾ ਆਗਮਨ ਪੁਰਬ ਸ਼ਰਧਾ ਨਾਲ ਮਨਾਇਆ

07:44 AM Jan 07, 2025 IST
ਤਖ਼ਤ ਦਮਦਮਾ ਸਾਹਿਬ ਵਿਖੇ ਅਰਦਾਸ ਵਿੱਚ ਸ਼ਾਮਲ ਸੰਗਤ।

ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ 6 ਜਨਵਰੀ
ਇਥੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੂਰਨ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਸੰਗਤ ਤਖ਼ਤ ਸਾਹਿਬ ਸਣੇ ਇੱਥੋਂ ਦੇ ਹੋਰ ਗੁਰਦੁਆਰਿਆਂ ਵਿੱਚ ਨਤਮਸਤਕ ਹੋਈਆਂ ਤੇ ਗੁਰਮਤਿ ਸਮਾਗਮਾਂ ਵਿੱਚ ਹਾਜ਼ਰੀ ਭਰੀ।
ਅੱਜ ਪਹਿਲਾਂ ਤਖ਼ਤ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਅਵਤਾਰ ਦਿਹਾੜੇ ਦੇ ਸਬੰਧ ਵਿੱਚ ਪਿਛਲੇ ਦੋ ਦਿਨ ਤੋਂ ਪ੍ਰਕਾਸ਼ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਤੇ ਅਰਦਾਸ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਤੇ ਕਾਰਜਕਾਰੀ ਜਥੇਦਾਰ ਭਾਈ ਜਗਤਾਰ ਸਿੰਘ ਨੇ ਕੀਤੀ। ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਚੈਨ ਸਿੰਘ ਦੇ ਜਥੇ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਭੋਗ ਪੈਣ ਉਪਰੰਤ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਬਾਬਾ ਦੀਪ ਸਿੰਘ ਜੀ ਦੇ ਹੱਥ ਲਿਖਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੁਰਾਤਨ ਸਰੂਪ ਨੂੰ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸਸ਼ੋਭਿਤ ਕਰਕੇ ਸੰਗਤਾਂ ਨੂੰ ਦਰਸ਼ਨ ਕਰਵਾਏ ਗਏ। ਤਖ਼ਤ ਸਾਹਿਬ ਕੰਪਲੈਕਸ ਦੇ ਖੁੱਲ੍ਹੇ ਮੈਦਾਨ ਵਿੱਚ ਇੱਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਵਤਾਰ ਸਿੰਘ ਦੇ ਜਥੇ ਨੇ ਸ਼ਬਦ ਕੀਰਤਨ ਦਾ ਗਾਇਨ ਕੀਤਾ। ਦਮਦਮੀ ਟਕਸਾਲ ਦੇ ਕਥਾਵਾਚਕ ਗਿਆਨੀ ਜੀਵਾ ਸਿੰਘ ਨੇ ਕਥਾ ਵੀਚਾਰਾਂ ਰਾਹੀਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ,ਸਿੱਖਿਆਵਾਂ ਅਤੇ ਉਨ੍ਹਾਂ ਵੱਲੋਂ ਖਾਲਸਾ ਪੰਥ ਦੀ ਸਾਜਨਾ ਦੇ ਇਤਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ।ਸ਼ਾਮ ਸਮੇਂ ਸਮਾਗਮ ਦੀ ਸਮਾਪਤੀ ਮੌਕੇ ਸੰਗਤਾਂ ਨੂੰ ਸਬੋਧਨ ਦੌਰਾਨ ਮੁੱਖ ਗ੍ਰੰਥੀ ਤੇ ਕਾਰਜਕਾਰੀ ਜਥੇਦਾਰ ਗਿਆਨੀ ਜਗਤਾਰ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕੀਤਾ।

Advertisement

Advertisement