ਦਸਵੀਂ ਦਾ ਨਤੀਜਾ ਸ਼ਾਨਦਾਰ
04:55 AM May 24, 2025 IST
ਪੱਤਰ ਪ੍ਰੇਰਕ
ਬਲਾਚੌਰ, 23 ਮਈ
ਪੀਐਮਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਦੇ ਵਿਦਿਆਰਥੀਆਂ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਦਸਵੀਂ ਦਾ ਨਤੀਜਾ ਸੌ ਫੀਸਦੀ ਰਿਹਾ। ਪ੍ਰਿੰਸੀਪਲ ਜਸਜੀਤ ਸਿੰਘ ਨੇ ਦੱਸਿਆ ਕਿ ਜਗਦੀਸ਼ ਪੁੱਤਰ ਰਾਜੇਸ਼ ਕੁਮਾਰ ਨੇ 90 ਫੀਸਦ, ਰਾਧਿਕਾ ਪੁੱਤਰੀ ਪੂਰਨ ਲਾਲ ਨੇ 86.15 ਫੀਸਦ ਅਤੇ ਰਣਦੀਪ ਕੌਰ ਪੁੱਤਰੀ ਵਿਜੇ ਕੁਮਾਰ ਨੇ 84.15 ਫੀਸਦ ਅੰਕਾਂ ਨਾਲ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕੀਤੀਆਂ। ਪ੍ਰਿੰਸੀਪਲ ਨੇ ਇਸ ਸ਼ਾਨਦਾਰ ਨਤੀਜੇ ਲਈ ਜਿੱਥੇ ਵਿਦਿਆਰਥੀਆਂ, ਉਨਾਂ ਦੇ ਮਾਪਿਆਂ ਅਤੇ ਸਟਾਫ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
Advertisement
Advertisement