ਦਸ ਕਿਲੋ ਭੁੱਕੀ ਸਣੇ ਗ੍ਰਿਫ਼ਤਾਰ
05:09 AM Dec 21, 2024 IST
ਖੇਤਰੀ ਪ੍ਰਤੀਨਿਧ
ਘਨੌਰ, 20 ਦਸੰਬਰ
ਥਾਣਾ ਸ਼ੰਭੂ ਦੀ ਇੱਕ ਪੁਲੀਸ ਪਾਰਟੀ ਨੇ ਸਹਾਇਕ ਥਾਣੇਦਾਰ ਗੁਰਮੀਤ ਦੀ ਅਗਵਾਈ ਹੇਠਾਂ ਅਮਲ ’ਚ ਲਿਆਂਦੀ ਗਈ ਇੱਕ ਕਾਰਵਾਈ ਦੌਰਾਨ ਇੱਕ ਵਿਅਕਤੀ ਦੇ ਕਬਜ਼ੇ ਵਿੱਚੋਂ 10 ਕਿਲੋ ਭੁੱਕੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਘਨੌਰ ਦੇ ਡੀਐੱਸਪੀ ਹਰਮਨਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਵਿਜੇ ਕੁਮਾਰ ਪੁੱਤਰ ਕਰਨੈਲ ਸਿੰਘ ਵਾਸੀ ਪਟਿਆਲਾ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਟੀਮ ਨੇ ਰਾਮ ਨਗਰ ਸੈਣੀਆਂ ਵਿਖੇ ਗਸ਼ਤ ਦੌਰਾਨ ਮੁਲਜ਼ਮ ਨੂੰ ਸ਼ੱਕ ਦੇ ਅਧਾਰ ’ਤੇ ਰੋਕ ਕੇ ਚੈੱਕ ਕੀਤਾ ਤਾਂ ਇਸ ਦੇ ਕਬਜ਼ੇ ਵਿੱਚੋਂ 10 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਈ।
Advertisement
Advertisement