ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਹਿਸ਼ਤਗਰਦਾਂ ਦੀ ਭਾਲ ’ਚ ਭਾਰਤ ਨਾਲ ਸਹਿਯੋਗ ਕਰੇ ਪਾਕਿਸਤਾਨ: ਵੈਂਸ

03:14 AM May 03, 2025 IST
featuredImage featuredImage

ਨਿਊਯਾਰਕ/ਵਾਸ਼ਿੰਗਟਨ, 2 ਮਈ
ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਵੀਰਵਾਰ ਨੂੰ ਕਿਹਾ ਕਿ ਅਮਰੀਕਾ ਨੂੰ ਆਸ ਹੈ ਕਿ ਪਾਕਿਸਤਾਨ ਦਹਿਸ਼ਤਗਰਦਾਂ ਦੀ ਭਾਲ ’ਚ ਭਾਰਤ ਨਾਲ ਪੂਰਾ ਸਹਿਯੋਗ ਕਰੇਗਾ। ਇਸ ਦੌਰਾਨ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਅਮਰੀਕਾ ਅਤਿਵਾਦ ਖ਼ਿਲਾਫ਼ ਭਾਰਤ ਨਾਲ ਡਟ ਕੇ ਖੜ੍ਹਾ ਹੈ। ਵੈਂਸ ਨੇ ਆਸ ਜਤਾਈ ਕਿ ਪਹਿਲਗਾਮ ’ਚ ਹੋਏ ਦਹਿਸ਼ਤੀ ਹਮਲੇ ਦਾ ਭਾਰਤ ਅਜਿਹੇ ਢੰਗ ਨਾਲ ਜਵਾਬ ਦੇਵੇ ਕਿ ਖ਼ਿੱਤੇ ’ਚ ਵੱਡੇ ਪੱਧਰ ’ਤੇ ਕੋਈ ਤਣਾਅ ਪੈਦਾ ਨਾ ਹੋਵੇ। ਫੌਕਸ ਨਿਊਜ਼ ਨੂੰ ਦਿੱਤੇ ਇੰਟਰਵਿਊ ’ਚ ਵੈਂਸ ਨੇ ਕਿਹਾ ਕਿ ਕੁਝ ਹੱਦ ਤੱਕ ਪਾਕਿਸਤਾਨ ਵੀ ਜ਼ਿੰਮੇਵਾਰ ਹੈ ਅਤੇ ਉਹ ਭਾਰਤ ਨਾਲ ਸਹਿਯੋਗ ਕਰਦਿਆਂ ਆਪਣੇ ਇਲਾਕੇ ’ਚ ਸਰਗਰਮ ਦਹਿਸ਼ਤਗਰਦਾਂ ਨੂੰ ਲੱਭ ਕੇ ਉਨ੍ਹਾਂ ਨਾਲ ਸਿੱਝੇਗਾ।
ਅਮਰੀਕੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਉਨ੍ਹਾਂ ਦਾ ਮੁਲਕ ਅਤਿਵਾਦ ਖ਼ਿਲਾਫ਼ ਭਾਰਤ ਨਾਲ ਡਟ ਕੇ ਖੜ੍ਹਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੀ ਪੂਰੀ ਹਮਾਇਤ ਹਾਸਲ ਹੈ। ਮੰਤਰਾਲੇ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਭਾਰਤ ਅਤੇ ਪਾਕਿਸਤਾਨ ਨੂੰ ਅਜਿਹਾ ਢੁੱਕਵਾਂ ਹੱਲ ਲੱਭਣ ਦੀ ਅਪੀਲ ਕੀਤੀ ਹੈ ਜੋ ਦੱਖਣੀ ਏਸ਼ੀਆ ’ਚ ਲੰਬੇ ਸਮੇਂ ਤੱਕ ਸ਼ਾਂਤੀ ਅਤੇ ਖੇਤਰੀ ਸਥਿਰਤਾ ਬਣਾਈ ਰਖੇ। ਅਮਰੀਕੀ ਵਿਦੇਸ਼ ਮੰਤਰਾਲੇ ਦੀ ਤਰਜਮਾਨ ਟੈਮੀ ਬਰੂਸ ਨੇ ਵੀਰਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦਰਮਿਆਨ ਅਮਰੀਕਾ ਹਾਲਾਤ ’ਤੇ ਨੇੜਿਉਂ ਨਜ਼ਰ ਰੱਖ ਰਿਹਾ ਹੈ। ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਬੁੱਧਵਾਰ ਨੂੰ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨਾਲ ਵੱਖੋ-ਵੱਖਰੇ ਤੌਰ ’ਤੇ ਗੱਲਬਾਤ ਕੀਤੀ ਸੀ। ਬਰੂਸ ਨੇ ਕਿਹਾ ਕਿ ਅਮਰੀਕਾ ਵੱਖ ਵੱਖ ਪੱਧਰ ’ਤੇ ਦੋਵੇਂ ਮੁਲਕਾਂ ਦੀਆਂ ਸਰਕਾਰਾਂ ਦੇ ਸੰਪਰਕ ’ਚ ਹੈ। ਉਸ ਨੇ ਕਿਹਾ, ‘‘ਅਸੀਂ ਦੋਵੇਂ ਧਿਰਾਂ ਨੂੰ ਜ਼ਿੰਮੇਵਾਰੀ ਨਾਲ ਕੋਈ ਹੱਲ ਕੱਢਣ ਲਈ ਆਖ ਰਹੇ ਹਾਂ। ਮੈਂ ਤੁਹਾਨੂੰ ਇਸ ਤੋਂ ਇਲਾਵਾ ਕੋਈ ਹੋਰ ਜਾਣਕਾਰੀ ਨਹੀਂ ਦੇ ਸਕਦੀ ਹਾਂ।’’ ਬਰੂਸ ਨੇ ਇਕ ਬਿਆਨ ’ਚ ਦੱਸਿਆ ਕਿ ਰੂਬੀਓ ਨੇ ਦੱਖਣੀ ਏਸ਼ੀਆ ’ਚ ਤਣਾਅ ਘੱਟ ਕਰਨ ਅਤੇ ਸ਼ਾਂਤੀ ਤੇ ਸੁਰੱਖਿਆ ਬਣਾਈ ਰੱਖਣ ਲਈ ਭਾਰਤ ਨੂੰ ਪਾਕਿਸਤਾਨ ਨਾਲ ਕੰਮ ਕਰਨ ਦੀ ਅਪੀਲ ਕੀਤੀ ਹੈ। -ਰਾਇਟਰਜ਼/ਪੀਟੀਆਈ

Advertisement

ਭਾਰਤ-ਪਾਕਿ ਦੇ ਹਾਲਾਤ ਬਾਰੇ ਸਲਾਮਤੀ ਕੌਂਸਲ ਦੀ ਮੀਟਿੰਗ ਛੇਤੀ ਹੋਣ ਦੀ ਆਸ

ਸੰਯੁਕਤ ਰਾਸ਼ਟਰ: ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਦੇ ਪ੍ਰਧਾਨ ਇਵੈਂਜੇਲੋਸ ਸੈਕੇਰਿਸ ਨੇ ਪਰਮਾਣੂ ਹਥਿਆਰਾਂ ਨਾਲ ਲੈਸ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਵਧਣ ’ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਹੈ ਕਿ ਦੋਵੇਂ ਮੁਲਕਾਂ ਵਿਚਾਲੇ ਹਾਲਾਤ ’ਤੇ ਚਰਚਾ ਕਰਨ ਲਈ ਸਲਾਮਤੀ ਕੌਂਸਲ ਦੀ ਛੇਤੀ ਮੀਟਿੰਗ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇ ਮੀਟਿੰਗ ਦੀ ਅਪੀਲ ਕੀਤੀ ਗਈ ਤਾਂ ਇਹ ਜ਼ਰੂਰ ਹੋਣੀ ਚਾਹੀਦੀ ਹੈ ਤਾਂ ਜੋ ਦੋਵੇਂ ਮੁਲਕਾਂ ’ਚ ਤਣਾਅ ਘਟਾਉਣ ’ਚ ਕੁਝ ਸਹਾਇਤਾ ਮਿਲ ਸਕੇ।

Advertisement
Advertisement