ਦਿਆਲਪੁਰਾ ਵੱਲੋਂ ਰਹੀਮਾਬਾਦ ਖੁਰਦ ਸਕੂਲ ਦੇ ਨਵੇਂ ਕਮਰਿਆਂ ਦਾ ਉਦਘਾਟਨ
ਮਾਛੀਵਾੜਾ: ਪਿੰਡ ਰਹੀਮਾਬਾਦ ਖੁਰਦ ਦੇ ਸਰਕਾਰੀ ਮਿਡਲ ਸਕੂਲ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਨਵੇਂ ਬਣੇ ਕਮਰਿਆਂ ਅਤੇ ਚਾਰਦੀਵਾਰੀ ਦਾ ਉਦਘਾਟਨ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਕਰੋੜਾਂ ਰੁਪਏ ਦੀਆਂ ਗ੍ਰਾਂਟਾ ਨਾਲ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਤਾਂ ਜੋ ਉੱਥੇ ਪੜ੍ਹਨ ਵਾਲੇ ਗਰੀਬ ਬੱਚਿਆਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਸਰਕਾਰੀ ਪ੍ਰਾਇਮਰੀ ਸਕੂਲ ਦੇ ਮੁਖੀ ਕ੍ਰਿਸ਼ਨ ਲਾਲ ਅਤੇ ਸਰਕਾਰੀ ਮਿਡਲ ਸਕੂਲ ਦੇ ਮੁਖੀ ਮਦਨ ਸ਼ਰਮਾ ਨੇ ਵਿਧਾਇਕ ਦਿਆਲਪੁਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਭੇਜੀ ਗ੍ਰਾਂਟ ਨਾਲ ਨਵੇਂ ਬਣੇ ਕਮਰਿਆਂ ਦੀ ਉਸਾਰੀ ਕਰਵਾਈ ਗਈ ਹੈ। ਛੋਟੇ ਛੋਟੇ ਬੱਚਿਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।
ਇਸ ਮੌਕੇ ਚੇਅਰਮੈਨ ਸੁਖਵਿੰਦਰ ਸਿੰਘ ਗਿੱਲ, ਭਾਰਤ ਵਿਕਾਸ ਪਰਿਸ਼ਦ ਮਾਛੀਵਾੜਾ ਦੇ ਪ੍ਰਧਾਨ ਰਾਜੇਸ਼ ਲੀਹਲ, ਸਰਪੰਚ ਨਿਰਮਲ ਸਿੰਘ, ਪ੍ਰਵੀਨ ਮੱਕੜ, ਜਸਵੀਰ ਸਿੰਘ ਗਿੱਲ, ਗੁਰਨਾਮ ਸਿੰਘ ਖਾਲਸਾ, ਬਲਵਿੰਦਰ ਮਾਨ, ਨਰਿੰਦਰਪਾਲ ਨਿੰਦੀ, ਰਣਜੀਤ ਸਿੰਘ ਜੀਤੀ, ਜਗਮੋਹਣ ਸਿੰਘ, ਸਟਾਫ਼ ਮੈਂਬਰ ਰਾਜ ਕੌਰ, ਸਿਮਰਜੀਤ ਕੌਰ, ਗੁਰਦੀਪ ਸਿੰਘ, ਸਤਵਿੰਦਰ ਕੌਰ, ਗਗਨਦੀਪ ਖੁਡਾਲ ਵੀ ਮੌਜੂਦ ਸਨ। -ਪੱਤਰ ਪ੍ਰੇਰਕ