ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿਆਲਪੁਰ ਦੇ ਨੌਜਵਾਨਾਂ ਨੇ ਵਿਖਾਈ ਦਿਆਲਤਾ

06:23 AM May 11, 2025 IST
featuredImage featuredImage
ਦਿਆਲਪੁਰ ਵਿੱਚ ਨੌਜਵਾਨਾਂ ਦਾ ਇਕੱਠ।

ਗੁਰਨੇਕ ਸਿੰਘ ਵਿਰਦੀ
ਕਰਤਾਰਪੁਰ, 10 ਮਈ
ਕਰਤਾਰਪੁਰ ਨੇੜਲੇ ਪਿੰਡ ਦਿਆਲਪੁਰ ਦੇ ਸਰਪੰਚ ਹਰਜਿੰਦਰ ਸਿੰਘ ਰਾਜਾ ਨੇ ਸ਼ੇਰੇ ਪੰਜਾਬ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਹਮਲੇ ਕਾਰਨ ਸਰਹੱਦੀ ਇਲਾਕੇ ’ਚੋਂ ਪਲਾਇਨ ਕਰਕੇ ਆਉਣ ਵਾਲੇ ਪਰਿਵਾਰਾਂ ਲਈ ਪਿੰਡ ਵਿੱਚ ਰਿਹਾਇਸ਼ ਅਤੇ ਖਾਣਾ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਉਨ੍ਹਾਂ ਪੰਚਾਇਤ ਘਰ ਵਿੱਚ ਮੀਟਿੰਗ ਕਰਕੇ ਪਿੰਡ ਵਾਸੀਆਂ ਅਤੇ ਪਿੰਡ ਦੇ ਐੱਨਆਰਆਈ ਵਿਅਕਤੀਆਂ ਵੱਲੋਂ ਮਦਦ ਦੀ ਪੇਸ਼ਕਸ਼ ਕਰਨ ਲਈ ਧੰਨਵਾਦ ਕੀਤਾ ਹੈ।
ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਲੋਂ ਜੇ ਵਧੇਰੇ ਗੋਲਾਬਾਰੀ ਹੋਣ ਕਾਰਨ ਇਲਾਕੇ ਦੇ ਪਿੰਡਾਂ ਵਿਚਲੇ ਵਸਨੀਕਾਂ ਦੇ ਰਿਸ਼ਤੇਦਾਰ ਬਾਰਡਰ ਨੇੜਿਉਂ ਪਿੰਡਾਂ ਨੂੰ ਛੱਡ ਕੇ ਆਉਣਾ ਚਾਹੁੰਦੇ ਹਨ ਤਾਂ ਉਹਨਾਂ ਲਈ ਦਿਆਲਪੁਰ ਵਿੱਚ ਪੂਰਾ ਪ੍ਰਬੰਧ ਕੀਤਾ ਜਾਵੇਗਾ। ਪਿੰਡ ਵਾਸੀਆਂ ਨੇ ਇਤਜ਼ਾਮ ਕਰਨਾ ਸ਼ੁਰੂ ਕਰ ਦਿੱਤਾ ਹੈ।
ਇਸੇ ਤਰ੍ਹਾਂ ਗੁਰੂ ਤੇਗ ਬਹਾਦਰ ਹਸਪਤਾਲ ਕਰਤਾਰਪੁਰ ਦੇ ਪ੍ਰਬੰਧਕ ਡਾਕਟਰ ਗੁਰਵਿੰਦਰ ਸਿੰਘ ਸਮਰਾ ਨੇ ਕਿਹਾ ਕਿ ਪਾਕਿ ਹਮਲੇ ਕਾਰਨ ਜ਼ਖ਼ਮੀ ਹੋਏ ਕਰਤਾਰਪੁਰ ਦੇ ਨੇੜਲੇ ਪਿੰਡਾਂ ਦੇ ਵਿਅਕਤੀਆਂ ਲਈ ਮੁੱਢਲੀ ਸਹਾਇਤਾ ਦੇਣ ਦਾ ਪ੍ਰਬੰਧ ਹਸਪਤਾਲ ਵਿੱਚ ਕੀਤਾ ਗਿਆ ਹੈ ਇਸ ਲਈ ਲੋੜੀਂਦੀਆਂ ਦਵਾਈਆਂ ਅਤੇ ਹੋਰ ਸਾਮਾਨ ਦੇ ਪੁਖਤਾ ਇੰਤਜ਼ਾਮ ਕਰ ਲਏ ਹਨ।

Advertisement

Advertisement