ਦਿਲਜੀਤ ਦੋਸਾਂਝ ਦੇ ਹੱਕ ਵਿੱਚ ਆਈ ਦਿੱਲੀ ਸ਼੍ਰੋਮਣੀ ਗੁਰਦੁਆਰਾ ਕਮੇਟੀ
05:59 AM Jul 01, 2025 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 30 ਜੂਨ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬੀ ਦੇ ਉੱਘੇ ਗਾਇਕ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਰਦਾਰ ਜੀ 3’ ਨੁੰ ਲੈ ਕੇ ਖੜ੍ਹੇ ਹੋਏ ਅਖੌਤੀ ਵਿਵਾਦ ਦੇ ਮਾਮਲੇ ਵਿਚ ਗਾਇਕ ਦੀ ਪਿੱਠ ਥਾਪੜਦਿਆਂ ਕਿਹਾ ਹੈ ਕਿ ਦਸਤਾਰਧਾਰੀ ਗਾਇਕ ਨੂੰ ਬਦਨਾਮ ਕਰਨ ਦਾ ਯਤਨ ਨਹੀਂ ਹੋਣਾ ਚਾਹੀਦਾ। ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਦਲਜੀਤ ਦੋਸਾਂਝ ਨੇ ਦੁਨੀਆ ਭਰ ਵਿਚ ਪੰਜਾਬੀਆਂ ਦਾ ਨਾਂ ਉੱਚਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਅਜਿਹੇ ਗਾਇਕਾਂ ’ਤੇ ਮਾਣ ਹੋਣਾ ਚਾਹੀਦਾ ਹੈ ਨਾ ਕਿ ਉਨ੍ਹਾਂ ਦਾ ਬੇਲੋੜਾ ਵਿਰੋਧ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਸਤਾਰਧਾਰੀ ਸਿੱਖ ਦੀ ਇੰਨੀ ਚੜ੍ਹਾਈ ਪਹਿਲਾਂ ਕਦੇ ਵੀ ਵੇਖਣ ਨੂੰ ਨਹੀਂ ਮਿਲੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਦਿਲਜੀਤ ਦੋਸਾਂਝ ਦੇ ਪ੍ਰਸ਼ੰਸਕ ਹਨ।
Advertisement
Advertisement