ਦਿਲਪ੍ਰੀਤ ਨੇ ਮੈਰਿਟ ਸੂਚੀ ’ਚ ਨਾਂ ਦਰਜ ਕਰਵਾਇਆ
05:40 AM May 17, 2025 IST
ਪਾਇਲ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਕਸੂਦੜਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਸਕੂਲ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਪੁੱਤਰੀ ਹਰਪ੍ਰੀਤ ਸਿੰਘ ਮਾਤਾ ਰਜਵੰਤ ਕੌਰ ਵਾਸੀ ਮਕਸੂਦੜਾ ਨੇ 633/650 ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ਵਿੱਚ 117 ਨੰਬਰ ’ਤੇ ਨਾਮ ਦਰਜ ਕਰਵਾਇਆ ਹੈ। ਦਿਲਪ੍ਰੀਤ ਨੇ ਦੱਸਿਆ ਕਿ ਉਹ ਦਿਲ ਦੀ ਡਾਕਟਰ ਬਣਨਾ ਚਾਹੁੰਦੀ ਹੈ। ਸਕੂਲ ਪ੍ਰਿੰਸੀਪਲ ਵਰਿੰਦਰ ਸਿੰਘ ਦੋਰਾਹਾ ਨੇ ਸਮੂਹ ਸਟਾਫ਼, ਮਾਤਾ- ਪਿਤਾ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ
Advertisement
Advertisement